09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫੂਡ ਸੇਫਟੀ ਟੀਮ ਤਰਨ ਤਾਰਨ ਵਲੋਂ ਵੱਖ-ਵੱਖ ਦੁਕਾਨਾਂ ’ਤੇ ਜਾ ਕੇ ਭਰੇ ਨਮੂਨੇ

ਅਜੀਤ ਡੈਸਕ 08-07-2026
ਤਰਨ ਤਾਰਨ, 7 ਜੁਲਾਈ (ਹਰਿੰਦਰ ਸਿੰਘ)—ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ, ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸਿਵਲ ਸਰਜਨ ਤਰਨਤਾਰਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵਲੋਂ ਜ਼ਿਲ੍ਹ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਸ਼ਿਕਾਇਤ ਦੇ ਆਧਾਰ ’ਤੇ ਤਰਨ ਤਾਰਨ ਸਥਾਨਕ ਖੇਤਰ ਵਿਚ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਅਤੇ ਜਾਂਚ ਲਈ ਖਰੜ ਲੈਬ ਭੇਜਣ ਲਈ ਮਠਿਆਈਆਂ ਦੇ 3 ਨਮੂਨੇ ਲਏ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਨੇ ਸਮੂਹ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਐਸ.ਐਸ.ਏ.ਆਈ. ਦੁਆਰਾ ਪ੍ਰਵਾਨਿਤ ਰੰਗਾਂ ਦੀ ਵਰਤੋਂ ਕੀਤੀ ਜਾਵੇ, ਸਹੀ ਸਫਾਈ ਬਣਾਈ ਰੱਖੋ, ਸਹੀ ਤਾਪਮਾਨ ਰੱਖੋ ਅਤੇ ਰਜਿਸਟ੍ਰੇਸ਼ਨ, ਲਾਇਸੰਸ ਜ਼ਰੂਰ ਬਣਾ ਕੇ ਉਸ ਨੂੰ ਦੁਕਾਨ ਦੀ ਢੁਕਵੀਂ ਥਾਂ ’ਤੇ ਰੱਖੋ, ਤਾਂ ਜੋ ਗ੍ਰਾਹਕ ਜਾਗਰੂਕ ਹੋ ਸਕਣ। ਇਸ ਮੌਕੇ ਐਫ.ਐਸ.ਓ. ਸਾਕਸ਼ੀ ਖੋਸਲਾ ਤੇ ਹੋਰ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ 90 ਦੇ ਦਾਹਕੇ ’ਚ ਅਣਮਨੁੱਖੀ ਤਸ਼ੱਦਦ ਅਤੇ ਹਿਰਾਸਤ ਦਾ ਕੇਂਦਰ ਰਿਹਾ ਥਾਣਾ ਝਬਾਲ ਅਗਲੀ ਖ਼ਬਰ ਸਰਕਾਰਾਂ ਫ਼ਸਲਾਂ ’ਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ਕਰਨ–ਸੰਯੁਕਤ ਕਿਸਾਨ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।