11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਝਗ਼ੜੇ ਦੌਰਾਨ ਚੱਲੀ ਗੋਲੀ ਨਾਲ ਇਕ ਵਿਅਕਤੀ ਜ਼ਖ਼ਮੀ, 5 ਖਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-07-2026
ਤਰਨ ਤਾਰਨ, 7 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਝਗੜੇ ਦੌਰਾਨ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ ਵਿਚ ਇਕ ਔਰਤ ਸਮੇਤ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ । ਥਾਣਾ ਵੈਰੋਂਵਾਲ ਵਿਖੇ ਦਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਚੱਕ ਕਰੇਖਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 5 ਜੁਲਾਈ ਨੂੰ ਅਨਮੋਲਦੀਪ ਸਿੰਘ, ਅੰਸ਼ਦੀਪ ਸਿੰਘ ਪੁੱਤਰਾਨ ਸੁਖਵਿੰਦਰ ਸਿੰਘ ਉਰਫ ਲਾਲੋ ਅਤੇ ਦਿਲਪ੍ਰੀਤ ਸਿੰਘ, ਸਾਹਿਬਦੀਪ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਚੱਕ ਕਰੇਖਾਂ ਆਪਸ ਵਿਚ ਲੜਾਈ ਝਗੜਾ ਕਰ ਰਹੇ ਸੀ। ਉਨ੍ਹਾਂ ਦੇ ਹੀ ਪਿੰਡ ਦੇ ਲੋਕਾਂ ਨੇ ਉਨ੍ਹਾਂ ਲੜਾਈ- ਝਗੜਾ ਕਰਨ ਤੋੋਂ ਰੋਕ ਆਪੋ ਆਪਣੇ ਘਰ ਭੇਜ ਦਿੱਤਾ ਸੀ। ਰਾਤ 8 ਵਜੇ ਅਨਮੋਲਦੀਪ ਸਿੰਘ ਵਲੋਂ ਕੁਝ ਬਾਹਰੋਂ ਵਿਅਕਤੀ ਬੁਲਾ ਕੇ ਲੜਾਈ ਝਗੜਾ ਸ਼ੁਰੂ ਕਰ ਦਿੱਤਾ। ਇਨ੍ਹਾਂ ਦਾ ਰੌਲਾ ਸੁਣ ਕੇ ਉਹ ਦੁਬਾਰਾ ਆਪਣੇ ਘਰ ਤੋਂ ਬਾਹਰ ਆਇਆ ਦੇਖਿਆ ਕਿ ਗੁਰਜੰਟ ਸਿੰਘ, ਅਰਸ਼ਦੀਪ ਸਿੰਘ ਵਾਸੀਆਨ ਕੰਗ ਗੋਇੰਦਵਾਲ ਸਾਹਿਬ, ਅਨਮੋਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਉਰਫ ਲਾਲੋ ਪੁੱਤਰ ਦਲੀਪ ਸਿੰਘ, ਕੁਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀਆਨ ਚੱਕ ਕਰੇਖਾਂ ਦੇ ਨਾਲ ਕੁਝ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ 10/12 ਅਣਪਛਾਤੇ ਵਿਅਕਤੀ ਬਾਹਰੋਂ ਆਏ ਜਿਨ੍ਹਾਂ ਪਾਸ ਮਾਰੂ ਹਥਿਆਰ ਸਨ ਅਤੇ ਉੱਚੀ ਉੱਚੀ ਲਲਕਾਰੇ ਮਾਰ ਰਹੇ ਸਨ। ਜਦੋਂੋ ਉਹ ਆਪਣੇ ਪਿੰਡ ਦੇ ਵਿਅਕਤੀਆਂ ਨਾਲ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੁਰਜੰਟ ਸਿੰਘ ਨੇ ਆਪਣੇ ਹੱਥ ਵਿਚ ਫੜੇ ਪਿਸਤੌਲ ਨਾਲ ਮਾਰ ਦੇਣ ਦੀ ਨੀਅਤ ਨਾਲ ਸਿੱਧਾ ਫਾਇਰ ਉਸ ’ਤੇ ਕੀਤਾ, ਜਿਸ ਕਾਰਨ ਉਹ ਲਹੂ ਲੁਹਾਨ ਹੋ ਗਿਆ ਅਤੇ ਤੁਰੰਤ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮੀਆਂਵਿੰਡ ਵਿਖੇ ਦਾਖਲ ਕਰਵਾਇਆ ਗਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫ਼ਿਲਮ ਸਤਲੁਜ ਨੂੰ ਬੰਦ ਕਰਨ ਦੇ ਵਿਰੋਧ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਖਾਲੜਾ ਤੋਂ ਤਰਨ ਤਾਰਨ ਤੱਕ ਰੋ... ਅਗਲੀ ਖ਼ਬਰ ਚੋਰਾਂ ਨੇ ਰਾਤ ਸਮੇਂ ਘਰ ’ਚੋਂ ਨਕਦੀ ਅਤੇ ਗਹਿਣੇ ਕੀਤੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।