11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੋਬਾਈਲ ਫੋਨ ਚੋਰੀ ਕਰਨ ’ਤੇ ਮਾਮਲਾ ਦਰਜ

ਅਜੀਤ ਡੈਸਕ 08-07-2026
ਤਰਨ ਤਾਰਨ, 7 ਜੁਲਾਈ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਦੁਕਾਨ ਤੋਂ ਮੋਬਾਈਲ ਫੋਨ ਚੋਰੀ ਕਰਨ ਦੇ ਮਾਮਲੇ ਵਿਚ 2 ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਪ੍ਰਭਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮੀਆਂਵਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਮੋਬਾਈਲਾਂ ਦੀ ਦੁਕਾਨ ਹੈ। 1 ਜੁਲਾਈ ਨੂੰ ਦੋ ਨੌਜਵਾਨ ਉਸਦੀ ਦੁਕਾਨ ਤੋਂ ਮੋਬਾਈਲ ਦਾ ਰੇਟ ਪੁੱਛਣ ਅਤੇ ਵਾਰ ਵਾਰ ਏ.ਸੀ. ਦੀ ਜਾਲੀ ਵੇਖ ਰਹੇ ਸੀ। 2 ਜੁਲਾਈ ਦੀ ਰਾਤ ਨੂੰ ਉਸ ਦੀ ਦੁਕਾਨ ਤੋਂ ਮੋਬਾਈਲ ਚੋਰੀ ਹੋ ਗਏ ਹਨ। ਉਸ ਨੂੰ ਪਤਾ ਲੱਗਾ ਹੈ ਕਿ ਉਸ ਦੇ ਮੋਬਾਈਲ ਫੋਨ ਜਸ਼ਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖਡੂਰ ਸਾਹਿਬ ਅਤੇ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵੈਰੋਂਵਾਲ ਨੇ ਕੀਤੀ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਹੀ ਪੰਜਾਬ ਦੀ ਸੱਤਾ ’ਚ ਕਾਂਗਰਸ ਦੀ ਵਾਪਸੀ ਕਰਵਾ ਸਕਦੇ ਹਨ- ਸਰਪੰਚ ਕਾਜੀਚੱਕ ਅਗਲੀ ਖ਼ਬਰ ਟੀ-ਪੁਆਇੰਟ ਫਤਿਆਬਾਦ ਵਿਖੇ ਟ੍ਰੈਫਿਕ ਪੁਲਿਸ ਵਲੋਂ ਪ੍ਰਸ਼ਾਸਨ ਦੇ ਹੁਕਮਾਂ ’ਤੇ ਨਹੀਂ ਹੋ ਰਿਹਾ ਅਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।