11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 08-07-2026
ਤਰਨ ਤਾਰਨ, 7 ਜੁਲਾਈ (ਪਰਮਜੀਤ ਜੋਸ਼ੀ)-ਆਲ ਇੰਡੀਆ ਆਸ਼ਾ, ਫੈਸਿਲੀਟੇਟਰ ਵਰਕਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਸਥਾਨਕ ਐਸ.ਡੀ.ਐਮ. ਦਫ਼ਤਰ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਸ਼ਾ ਅਤੇ ਫੈਸਿਲੀਟੇਟਰ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਆਸ਼ਾ ਆਗੂ ਮਨਜੀਤ ਕੌਰ, ਗੁਰਵੰਤ ਕੌਰ ਅਤੇ ਬਲਵਿੰਦਰ ਕੌਰ ਨੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਜਨਰਲ ਸਕੱਤਰ ਸੀਮਾ ਸੋਹਲ ਅਤੇ ਟ੍ਰੇਡ ਯੂਨੀਅਨ ਆਗੂ ਸਵਰਨ ਸਿੰਘ ਕੁਹਾੜਕਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਸ਼ਾ ਅਤੇ ਫੈਸਿਲੀਟੇਟਰ ਵਰਕਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਇ ਪਿਛਲਾ ਸਾਰਾ ਸਮਾਂ ਲਾਰੇ-ਲੱਪਿਆਂ ਵਿਚ ਹੀ ਬਿਤਾਇਆ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਨਿਗੂਣਾ ਮਾਣ-ਭੱਤਾ ਦਿੱਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਤੋਂ ਪੱਕੇ ਮੁਲਾਜ਼ਮਾਂ ਨਾਲੋਂ ਵੀ ਵੱਧ ਕੰਮ ਲਿਆ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਕਈ ਵਾਰ ਮੰਗਾਂ ਸੰਬੰਧੀ ਸਰਕਾਰ ਅਤੇ ਸਿਹਤ ਵਿਭਾਗ ਦਾ ਧਿਆਨ ਦਿਵਾਉਣ ਦੇ ਬਾਵਜੂਦ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਵਲੋਂ ਵੀ ਆਸ਼ਾ ਅਤੇ ਫੈਸਿਲੀਟੇਟਰ ਵਰਕਰਾਂ ਦੀਆਂ ਸਮੱਸਿਆਵਾਂ ਵੱਲ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਆਗੂ ਸੀਮਾ ਸੋਹਲ ਨੇ ਐਲਾਨ ਕੀਤਾ ਕਿ ਯੂਨੀਅਨ ਦੇ ਸੂਬਾਈ ਪ੍ਰੋਗਰਾਮ ਤਹਿਤ 16 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ । ਇਸ ਮੌਕੇ ਪ੍ਰਭਜੀਤ ਕੌਰ, ਪਰਮਜੀਤ ਕੌਰ ਮੂਸੇ, ਦਮਨਜੀਤ ਕੌਰ ਮੰਨਣ, ਪਰਸਿੰਨ ਕੌਰ ਮੰਨਣ, ਪੂਨਮ, ਦਵਿੰਦਰ ਕੌਰ ਝਬਾਲ, ਲਵਜੀਤ ਕੌਰ, ਅਮਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਆਸ਼ਾ ਅਤੇ ਫੈਸਿਲੀਟੇਟਰ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਪਿੱਦੀ ਵਿਖੇ ਕੀਤੀ ਵਰਕਰ ਮਿਲਣੀ ਅਗਲੀ ਖ਼ਬਰ ਸਿੱਖ ਸਦਭਾਵਨਾ ਦਲ ਵਲੋਂ 12 ਨੂੰ ਕਰਵਾਇਆ ਜਾਵੇਗਾ ਵਿਸ਼ੇਸ਼ ਸਮਾਗਮ—ਭਾਈ ਬਲਦੇਵ ਸਿੰਘ ਵਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।