12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਅਜੀਤ ਡੈਸਕ 08-07-2026
ਤਰਨ ਤਾਰਨ, 7 ਜੁਲਾਈ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਆਪਣੇ ਸਾਥੀਆਂ ਨਾਲ ਹਲਕਾ ਖਡੂਰ ਸਾਹਿਬ ਦੇ ਪਿੰਡ ਸੰਘਾ, ਗੁਲਾਲੀਪੁਰ, ਮੰਮਣਕੇ, ਕਮਾਲਪੁਰ ਆਦਿ ਵਿਚ ਜਾ ਕੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਬੋਲਦਿਆਂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਹਲਕੇ ਦੀ ਮੌਜੂਦਾ ਸਥਿਤੀ, ਪਿੰਡਾਂ ਦੇ ਵਿਕਾਸ, ਲੋਕਾਂ ਦੇ ਮਸਲਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਆਪਣੇ ਕਾਰਜਕਾਲ ਦੌਰਾਨ ਵੱਡੇ ਪੱਧਰ ’ਤੇ ਪਿੰਡਾਂ ਦਾ ਵਿਕਾਸ ਕਰਵਾਇਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੀ ਇਕ ਐਸੇ ਸਿਆਸਤਦਾਨ ਹਨ, ਜਿਨ੍ਹਾਂ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਤੋਂ ਇਲਾਵਾ ਐਸ.ਸੀ. ਵਰਗ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਹਰ ਵਰਗ ਲਈ ਵੱਖਰੀਆਂ ਵੱਖਰੀਆਂ ਸਹੂਲਤਾਂ ਵੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਤਰੱਕੀ ਦੇ ਨਾਲ ਨਾਲ ਪੰਜਾਬ ਦੀ ਖੁਸ਼ਹਾਲੀ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ ਹੈ ਅਤੇ ਹਲਕੇ ਦੇ ਲੋਕ ਇਸ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਹਿਕਾਵੇ ਵਿਚ ਨਹੀਂ ਆਉਣਗੇ।
ਪਿਛਲੀ ਖ਼ਬਰ ਪਿੰਡ ਚੁਤਾਲਾ ਵਿਖੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋ ਵਲੋਂ ਅਕਾਲੀ ਵਰਕਰ ਮਿਲਣੀ ਅਗਲੀ ਖ਼ਬਰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਪਿੱਦੀ ਵਿਖੇ ਕੀਤੀ ਵਰਕਰ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।