29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਨਾਲ ਮੀਟਿੰਗ

ਅਜੀਤ ਡੈਸਕ 09-07-2026
ਤਰਨ ਤਾਰਨ, 8 ਜੁਲਾਈ (ਹਰਿੰਦਰ ਸਿੰਘ)– ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ ਅਤੇ ਬਦਲੀਆਂ ਅਤੇ ਪ੍ਰਮੋਸ਼ਨ ਸੈੱਲ ਦੇ ਸਹਾਇਕ ਡਾਇਰੈਕਟਰ ਮਹੇਸ਼ ਕੁਮਾਰ ਦੇ ਨਾਲ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਭੁੱਲਰ ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿਚ ਹੋਈ। ਜਥੇਬੰਦੀ ਦੇ ਆਗੂਆਂ ਵਲੋਂ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ ਨੂੰ ਅਧਿਆਪਕਾਂ ਦੀ ਹੋਈਆਂ ਬਦਲੀਆਂ ਅਤੇ ਰਲੀਵਿੰਗ ਨੂੰ ਲੈ ਕੇ ਆ ਰਹੀਆਂ ਪ੍ਰੇਸ਼ਾਨੀਆਂ ਸੰਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਵਲੋਂ ਕਿਹਾ ਗਿਆ ਕਿ ਦੂਜੇ ਗੇੜ ਦੀਆਂ ਬਦਲੀਆਂ ਵਿੱਚ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ। ਬੋਰਡ ਦੀਆਂ ਜਮਾਤਾਂ ਲਈ ਜਨਮ ਸਰਟੀਫਿਕੇਟ ਡਿਜੀਟਲ ਅਪਲੋਡ ਕਰਨ ਲਈ ਸਮਾਂ ਵਧਾਉਣ ਸਬੰਧੀ ਵੀ ਗੱਲਬਾਤ ਹੋਈ ਅਤੇ ਉਨ੍ਹਾਂ ਵਲੋਂ 31 ਅਕਤੂਬਰ ਤੱਕ ਦਾ ਸਮਾਂ ਵਧਾਉਣ ਦਾ ਭਰੋਸਾ ਦਿੱਤਾ ਅਤੇ ਇਸ ਸਬੰਧੀ ਜਲਦੀ ਹੀ ਇਕ ਪੱਤਰ ਵਿਭਾਗ ਵਲੋਂ ਕੱਢਿਆ ਜਾਵੇਗਾ। ਮਿਡਲ ਸਕੂਲਾਂ ਵਿਚ ਕੰਪਿਊਟਰ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾਣ ਦਾ ਵੀ ਉਨ੍ਹਾਂ ਵਲੋਂ ਵਿਸ਼ਵਾਸ ਦਵਾਇਆ ਗਿਆ। ਪ੍ਰਮੋਸ਼ਨ-ਈ.ਟੀ. ਟੀ. ਤੋਂ ਮਾਸਟਰ ਕੈਡਰ, ਮਾਸਟਰ ਤੋ ਲੈਕਚਰਾਰ/ਹੈਡਮਾਸਟਰ ਅਤੇ ਲੈਕਚਰਾਰ ਤੋਂ ਪ੍ਰਿੰਸੀਪਲ ਦੀਆ ਪ੍ਰਮੋਸ਼ਨ ਲਈ ਪੁੱਛੇ ਜਾਣ ਤੇ ਜਥੇਬੰਦੀ ਵਲੋਂ ਉਨ੍ਹਾਂ ਨੂੰ ਕਿਹਾ ਗਿਆ ਕਿ ਲੈਕਚਰਰ ਤੋਂ ਪ੍ਰਿੰਸੀਪਲ ਦੀਆਂ ਪ੍ਰਮੋਸ਼ਨਾਂ ਜਲਦੀ ਤੋਂ ਜਲਦੀ ਕੀਤੀਆਂ ਜਾਣਗੀਆਂ ਅਤੇ ਹਰ ਕੇਡਰ ਦੀ ਪ੍ਰਮੋਸ਼ਨਾਂ ਵੀ ਕਾਨੂੰਨੀ ਸਲਾਹ ਲੈਣ ਉਪਰੰਤ ਕੀਤੀਆਂ ਜਾਣਗੀ। ਪੈਂਡਿੰਗ ਮੈਡੀਕਲ ਬਿੱਲਾਂ ਬਾਰੇ ਵੀ ਡਾਇਰੈਕਟਰ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ ਅਤੇ ਕਿਸੇ ਤਰ੍ਹਾਂ ਦੀ ਪੈਂਡੈਂਸੀ ਨਹੀਂ ਰਹਿਣ ਦੇਣ ਬਾਰੇ ਵੀ ਉਨਾਂ ਵਲੋਂ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਗਿਆ। ਇਸ ਮੌਕੇ ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ, ਗੁਰਪ੍ਰੀਤ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਦਿਲਰਾਜ ਸਿੰਘ ਜੌਹਲ ਜ਼ਿਲਾ ਪ੍ਰਧਾਨ ਕਪੂਰਥਲਾ, ਹਰਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ‘ਸਤਲੁਜ’ ਫਿਲਮ ’ਤੇ ਪਾਬੰਦੀ ਨਾਲ ਮੁੜ ਚਰਚਾ ’ਚ ਆਇਆ ਖਾੜਕੂਵਾਦ ਦਾ ਦੌਰ ਅਗਲੀ ਖ਼ਬਰ 21 ਤੋਂ ਲੱਗੇਗੀ ਸੁਪਰੀਮ ਕੋਰਟ ’ਚ ਵਿਸ਼ੇਸ਼ ਲੋਕ ਅਦਾਲਤ- ਜ਼ਿਲ੍ਹਾ ਕਾਨੂੰਨੀ ਸੇਵਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।