13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣਾ ਸਮੇਂ ਦੀ ਮੁੱਖ ਲੋੜ : ਅਮਰਜੀਤ ਸਿੰਘ ਕਾਲੇਕੇ

ਅਜੀਤ ਡੈਸਕ 13-07-2026

 ਬਾਬਾ ਬਕਾਲਾ ਸਾਹਿਬ, 12 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਕਾਲੇਕੇ ਨੇ ਕੇਂਦਰ ਸਰਕਾਰ ਅਤੇ ਨੀਤੀ ਆਯੋਗ ਤੋਂ ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਮੁੱਦੇ ਨੂੰ ਸਿਰਫ਼ ਸਿਆਸੀ ਨਜ਼ੱਰੀਏ ਨਾਲ ਨਹੀਂ, ਸਗੋਂ ਕੌਮੀ ਹਿੱਤਾਂ, ਸੰਘੀ ਢਾਂਚੇ ਅਤੇ ਰਾਸ਼ਟਰੀ ਸੁਰੱਖਿਆ ਦੇ ਪ੍ਰਸੰਗ ਵਿਚ ਵੇਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਹਿਮ ਸਰਹੱਦੀ ਸੂਬਾ ਹੈ, ਜਿਸ ਨੇ ਹਰੀ ਕ੍ਰਾਂਤੀ ਰਾਹੀਂ ਦੇਸ਼ ਨੂੰ ਖੁਰਾਕੀ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਇਸ ਦੇ ਬਾਵਜੂਦ ਪੰਜਾਬ ਦੀਆਂ ਵਿਸ਼ੇਸ਼ ਚੁਣੌਤੀਆਂ ਨੂੰ ਲੋੜੀਂਦੀ ਤਰਜੀਹ ਨਹੀਂ ਮਿਲੀ। ਆਜ਼ਾਦੀ ਤੋਂ ਬਾਅਦ ਸਭ ਤੋਂ ਵੱਧ ਚੁਣੌਤੀਆਂ ਦਾ ਸਾਹਮਣਾ ਪੰਜਾਬ ਨੇ ਕੀਤਾ ਹੈ ਅੱਜ ਪੰਜਾਬ ਦੀ ਜ਼ਮੀਨ, ਪਾਣੀ ਅਤੇ ਨੌਜਵਾਨੀ ਨੂੰ ਬਚਾਉਣ ਲਈ ਧਾਰਾ 371 ਤਹਿਤ ਵਿਸ਼ੇਸ਼ ਦਰਜਾ ਪੰਜਾਬ ਦਾ ਹੱਕ ਬਣਦਾ ਹੈ। ਕਾਲੇਕੇ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਲਗਭਗ 550 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਕਾਰਨ ਪੰਜਾਬ ਨੂੰ ਨਸ਼ਿਆਂ ਦੀ ਤਸਕਰੀ, ਹਥਿਆਰਾਂ ਦੀ ਘੁਸਪੈਠ ਅਤੇ ਡਰੋਨਾਂ ਰਾਹੀਂ ਹੋ ਰਹੀਆਂ ਗਤੀਵਿਧੀਆਂ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਦੇ ਵਿਕਾਸ, ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੇਂਦਰ ਵਲੋਂ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਸਥਾਨਾਂ ਦੀ ਯਾਤਰਾ ਅਗਲੀ ਖ਼ਬਰ ਪਹਿਲੀ ਵਾਰ ਚੋਟੀ ਦੀਆਂ ਚਾਰ ਟੀਮਾਂ ਸੈਮੀਫਾਈਨਲ ’ਚ-ਅਰਜਨਟੀਨਾ ਬਨਾਮ ਇੰਗਲੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।