14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ੍ਰੀ ਗੁਰੂ ਰਾਮਦਾਸ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਸਥਾਨਾਂ ਦੀ ਯਾਤਰਾ

ਅਜੀਤ ਡੈਸਕ 13-07-2026

 ਚੌਕ ਮਹਿਤਾ, 12 ਜੁਲਾਈ (ਜਗਦੀਸ਼ ਸਿੰਘ ਬਮਰਾਹ)- 11 ਜੁਲਾਈ ਨੂੰ ਸ੍ਰੀ ਗੁਰੂ ਰਾਮਦਾਸ ਸ.ਸ. ਸਕੂਲ ਨਾਥ ਦੀ ਖੂਹੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸਕੂਲ ਪ੍ਰਬੰਧਕ ਸ਼ਿਵਚਰਨ ਸਿੰਘ ਅਤੇ ਪ੍ਰਿੰ: ਗੁਰਦੀਪ ਕੌਰ ਦੀ ਅਗਵਾਈ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੇ ਚਮਕੌਰ ਸਾਹਿਬ ਦੀ ਯਾਤਰਾ ਕੀਤੀ ਗਈ। ਵਿਦਿਆਰਥੀ ਤੇ ਅਧਿਆਪਕ ਫ਼ਤਿਹਗੜ੍ਹ ਸਾਹਿਬ ਵਿਖੇ ਸਥਿਤ ਛੋਟੇ ਸਾਹਿਬਜ਼ਾਦੇ ਜੋਰਾਵਰ ਸਿੰਘ ਤੇ ਫ਼ਤਹਿ ਸਿੰਘ ਦੇ ਸ਼ਹੀਦੀ ਅਸਥਾਨ, ਠੰਢਾ ਬੁਰਜ, ਗੁਰਦੁਆਰਾ ਜੋਤੀ ਸਰੂਪ, ਗੁਰਦੁਆਰਾ ਮੋਤੀ ਮਹਿਰਾ ਜੀ ਵਿਖੇ ਨਤਮਸਤਕ ਹੋਏ ਤੇ ਸ਼ਿਵਚਰਨ ਸਿੰਘ ਵਲੋਂ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਦੀਵਾਨ ਟੋਡਰ ਮੱਲ ਦੀ ਵਿਰਾਸਤੀ ਹਵੇਲੀ ਵਿਚ ਵੀ ਲਿਜਾਇਆ ਗਿਆ। ਉਪਰੰਤ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਕਤਲਗੜ੍ਹ ਤੇ ਗੜ੍ਹੀ ਚਮਕੌਰ ਸਾਹਿਬ ਦੇ ਦਰਸ਼ਨ ਕਰਵਾਏ ਗਏ ਅਤੇ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ।

ਪਿਛਲੀ ਖ਼ਬਰ ਈ. ਟੀ. ਓ. ਨੇ ਜਾਣੀਆਂ ਵਿਖੇ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣਾ ਸਮੇਂ ਦੀ ਮੁੱਖ ਲੋੜ : ਅਮਰਜੀਤ ਸਿੰਘ ਕਾਲੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।