13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਪਿੰਡ ਕੋਟ ਮਹਿਤਾਬ ਤੋਂ ਮਿਲਿਆ ਭਾਰੀ ਸਮਰਥਨ

ਅਜੀਤ ਡੈਸਕ 14-07-2026

 ਮੀਆਂਵਿੰਡ, 13 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਕੋਟ ਮਹਿਤਾਬ ਤੋਂ ਭਾਰੀ ਸਮਰਥਨ ਮਿਲਿਆ, ਜਿੱਥੇ ਪਿੰਡ ਦੇ ਵੱਡੇ ਸਮੂਹ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੱਡਾ ਇਕੱਠ ਕਰਕੇ ਉਨ੍ਹਾਂ ਨਾਲ ਚੱਲਣ ਦਾ ਪ੍ਰਣ ਕੀਤਾ। ਇਸ ਭਰਵੇਂ ਇਕੱਠ ਮੌਕੇ ਪੁੱਜੇ ਮਨਜੀਤ ਸਿੰਘ ਮੰਨਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਚਾਹੁੰਦੇ ਹਨ, ਇਸੇ ਕਰਕੇ ਉਹ ਪਹਿਲੇ ਨੰਬਰ ’ਤੇ ਨਸ਼ਾ ਖ਼ਤਮ ਕਰਨ ਲਈ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਹੀ ਗਰੀਬ ਲੋਕਾਂ ਨੂੰ ਗ਼ਰੀਬੀ ਵਿਚੋਂ ਬਾਹਰ ਕੱਢਣ ਲਈ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਪਰ ਗਰੀਬ ਲੋਕਾਂ ਨੂੰ ਉਹ ਸਹੂਲਤਾਂ ਮਿਲ ਨਹੀਂ ਰਹੀਆਂ। ਉਨ੍ਹਾਂ ਇਕੱਠ ਨੂੰ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਕੁੱਝ ਹੀ ਮਹੀਨੇ ਰਹਿ ਗਏ ਹਨ, ਇਸ ਕਰਕੇ ਤੁਸੀਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿਓ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ, ਉਸ ਤੋਂ ਸਪੱਸ਼ਟ ਹੈ ਕਿ ਆਉਣ ਵਾਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੈ। ਉਨ੍ਹਾਂ ਕਿਹਾ ਕਿ ਉਹ ਧੰਨਵਾਦੀ ਹਨ ਪਿੰਡ ਕੋਟ ਮਹਿਤਾਬ ਦੇ ਵਾਸੀਆਂ ਦੇ ਜਿੰਨ੍ਹਾਂ ਵੱਡਾ ਫੈਸਲਾ ਲੈਂਦੇ ਹੋਏ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਜਰਨਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਲਾਟ ਬਿਆਸ, ਸਾਬਕਾ ਸਰਪੰਚ ਅਵਤਾਰ ਸਿੰਘ ਵਜ਼ੀਰ ਭੁੱਲਰ, ਹਰਪ੍ਰੀਤ ਸਿੰਘ ਹੈਪੀ ਖੱਖ, ਸਰਕਲ ਪ੍ਰਧਾਨ ਰਜੇਸ਼ ਦਨਿਆਲ, ਬਲਜੀਤ ਬਿਆਸ, ਬਿਕਰਮ ਨਰਿੰਜਨਪੁਰ, ਕਿਰਪਾਲ ਸਿੰਘ ਨਰਿੰਜਨਪੁਰ, ਮਲੂਕ ਸਿੰਘ ਮੱਧ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਗਾਂਧੀ ਭਿੰਡਰ ਅਤੇ ਪਿੰਡ ਕੋਟ ਮਹਿਤਾਬ ਤੋਂ ਭੁਪਿੰਦਰ ਸਿੰਘ, ਮੈਂਬਰ ਰਾਜ ਸਿੰਘ, ਸਰਬਜੀਤ ਸਿੰਘ, ਨਿਸ਼ਾਨ ਸਿੰਘ, ਸਾਮ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਬਿੱਟੂ, ਸੇਵਾ ਸਿੰਘ ਫੋਜੀ, ਸੁਖਦੇਵ ਸਿੰਘ, ਹਰਦੇਵ ਸਿੰਘ, ਵਿਜੈ ਸਿੰਘ, ਰਤਨ ਸਿੰਘ, ਸੁਬਮ ਕੁਮਾਰ, ਜਗੀਰ ਸਿੰਘ, ਦਲਬੀਰ ਸਿੰਘ ਬੀਰਾ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਮੈਂਬਰ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਘਰ ਵਿਚ ਦਾਖਲ ਹੋ ਕੇ ਫਾਈਰਿੰਗ ਕਰਨ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹਥਿਆਰਾਂ ਦੀ ਨੋਕ ’ਤੇ ਮਾਂ-ਧੀ ਨੂੰ ਬੰਧਕ ਬਣਾ ਕੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।