10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਨਿਊ ਵੋਟ ਅਵੇਅਰਨੈਸ’ ਮੁਹਿੰਮ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾ

ਅਜੀਤ ਡੈਸਕ 15-07-2026
ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)-ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ‘ਨਿਊ ਵੋਟ ਅਵੇਅਰਨੇਸ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਨੌਜਵਾਨ ਵਿਦਿਆਰਥੀਆਂ ਵਿਚ ਵੋਟ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਵੀਆਂ ਵੋਟਾਂ ਬਣਵਾਉਣ ਅਤੇ ਵੋਟਰ ਸੂਚੀਆਂ ਵਿਚ ਸੁਧਾਰ ਲਈ ਚੱਲ ਰਹੇ ਜਾਗਰੂਕਤਾ ਕੈਂਪਾਂ ਵਿਚ ਸਕੂਲੀ ਵਿਦਿਆਰਥੀ ਵੱਡੀ ਗਿਣਤੀ ਵਿਚ ਭਾਗ ਲੈ ਰਹੇ ਹਨ। ਇਸ ਮੁਹਿੰਮ ਦੀ ਨੋਡਲ ਅਫ਼ਸਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਆਪਣੀ ਟੀਮ ਸਮੇਤ ਲਗਾਤਾਰ ਫੀਲਡ ਵਿਚ ਸਰਗਰਮ ਹਨ। ਉਨ੍ਹਾਂ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿਚ ਵਿਦਿਆਰਥੀਆਂ ਵਲੋਂ ਰੈਲੀਆਂ, ਪੋਸਟਰ ਮੁਕਾਬਲੇ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਵਿਦਿਆਰਥੀ ਆਮ ਲੋਕਾਂ ਨੂੰ ਪੋਲਿੰਗ ਬੂਥਾਂ ’ਤੇ ਜਾ ਕੇ ਵੋਟ ਬਣਾਉਣ ਅਤੇ ਵੋਟ ਸੁਧਾਈ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਦੌਰਾਨ ਰਜਿੰਦਰ ਕੌਰ ਨੇ ਕਿਹਾ ਕਿ ਜਾਗਰੂਕਤਾ ਕੈਂਪਾਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਅਤੇ ਵਿਦਿਆਰਥੀਆਂ ਦੇ ਉਪਰਾਲਿਆਂ ਸਦਕਾ ਵੋਟਰ ਸੁਧਾਈ ਦੇ ਕੰਮ ਵਿਚ ਕਾਫ਼ੀ ਤੇਜ਼ੀ ਆਈ ਹੈ। ਨੌਜਵਾਨ ਹੁਣ ਆਪਣੇ ਵੋਟ ਦੇ ਅਧਿਕਾਰ ਨੂੰ ਲੈ ਕੇ ਕਾਫ਼ੀ ਗੰਭੀਰ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਸਕੂਲਾਂ ਅਤੇ ਕਾਲਜਾਂ ਵਿਚ ਇਸੇ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ, ਤਾਂ ਜੋ ਵੱਧ ਤੋਂ ਵੱਧ ਲੋਕ ਲੋਕਤੰਤਰੀ ਪ੍ਰਕਿਰਿਆ ਨਾਲ ਜੁੜ ਸਕਣ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਸਵਰਲੀਨ ਕੌਰ ਨੇ ਫ਼ਿਲਮ ‘ਸਤਲੁਜ’ ’ਚ ਦਿਖਾਈ ਅਦਾਕਾਰੀ ਅਗਲੀ ਖ਼ਬਰ ਸੰਤ ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 16 ਤੋਂ 18 ਜੁਲਾਈ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।