10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਸਵਰਲੀਨ ਕੌਰ ਨੇ ਫ਼ਿਲਮ ‘ਸਤਲੁਜ’ ’ਚ ਦਿਖਾਈ ਅਦਾਕਾਰੀ

ਅਜੀਤ ਡੈਸਕ 15-07-2026
ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਵੱਕਾਰੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਦੀ ਵਿਦਿਆਰਥਣ ਸਵਰਲੀਨ ਕੌਰ ਨੇ ਪ੍ਰਸਿੱਧ ਪੰਜਾਬੀ ਫਿਲਮ ‘ਸਤਲੁਜ’ ਵਿਚ ਅਦਾਕਾਰੀ ਕਰਕੇ ਸਕੂਲ, ਆਪਣੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਮਸ਼ਹੂਰ ਨਿਰਦੇਸ਼ਕ ਹਨੀ ਤ੍ਰੇਹਨ ਦੀ ਨਿਰਦੇਸ਼ਨਾ ਹੇਠ ਬਣੀ ਇਸ ਫ਼ਿਲਮ ਵਿਚ ਮੁੱਖ ਭੂਮਿਕਾ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਨਿਭਾਈ ਹੈ। ਉਨ੍ਹਾਂ ਦੇ ਨਾਲ ਅਰਜੁਨ ਰਾਮਪਾਲ, ਸੁਵਿੰਦਰ ਵਿੱਕੀ ਅਤੇ ਕੰਵਲਜੀਤ ਸਿੰਘ ਵਰਗੇ ਦਿੱਗਜ ਕਲਾਕਾਰ ਵੀ ਨਜ਼ਰ ਆਏ ਹਨ। ਇਸ ਫਿਲਮ ਵਿੱਚ ਸਵਰਲੀਨ ਕੌਰ ਨੇ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਅ ਰਹੇ ਪ੍ਰਸਿੱਧ ਕਲਾਕਾਰ ਦਿਲਜੀਤ ਦੋਸਾਂਝ ਦੀ ਬੇਟੀ ਦਾ ਕਿਰਦਾਰ ਨਿਭਾਇਆ ਹੈ । ਇਕ ਗੰਭੀਰ ਅਤੇ ਵੱਡੇ ਪ੍ਰੋਜੈਕਟ ਵਿਚ ਸਵਰਲੀਨ ਕੌਰ ਵਲੋਂ ਨਿਭਾਈ ਗਈ ਭੂਮਿਕਾ ਉਸ ਦੀ ਸ਼ਾਨਦਾਰ ਅਦਾਕਾਰੀ ਅਤੇ ਪ੍ਰਤਿਭਾ ਨੂੰ ਦਰਸਾਉਂਦੀ ਹੈ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਅਡੀਸ਼ਨਲ ਆਨਰੇਰੀ ਸਕੱਤਰ, ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਲੋਕਲ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਅਤੇ ਪ੍ਰਿੰਸੀਪਲ ਸਤਵੰਤ ਸਿੰਘ ਬੈਂਸ ਵਲੋਂ ਸਵਰਲੀਨ ਕੌਰ ਅਤੇ ਉਸ ਦੇ ਮਾਤਾ-ਪਿਤਾ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ ਅਤੇ ਸਵਰਲੀਨ ਨੂੰ ਸਨਮਾਨਿਤ ਕੀਤਾ ਗਿਆ । ਚੀਫ਼ ਖਾਲਸਾ ਦੀਵਾਨ ਦੇ ਅਡੀਸ਼ਨਲ ਆਨਰੇਰੀ ਸਕੱਤਰ, ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਲੋਕਲ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਡੇ ਸਕੂਲ ਦਾ ਹਮੇਸ਼ਾ ਇਹੋ ਮਕਸਦ ਰਿਹਾ ਹੈ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਵੇ। ਪੜ੍ਹਾਈ ਦੇ ਨਾਲ-ਨਾਲ ਕਲਾ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਵੀ ਬੱਚਿਆਂ ਨੂੰ ਅੱਗੇ ਵਧਣ ਦੇ ਮੌਕੇ ਦਿੱਤੇ ਜਾਂਦੇ ਹਨ। ਸਵਰਲੀਨ ਨੇ ਵੱਡੇ ਪਰਦੇ ’ਤੇ ਜੋ ਮੁਕਾਮ ਹਾਸਲ ਕੀਤਾ ਹੈ, ਉਸ ’ਤੇ ਸਾਨੂੰ ਸਭ ਨੂੰ ਮਾਣ ਹੈ। ਸਕੂਲ ਦੇ ਪ੍ਰਿੰਸੀਪਲ ਸਤਵੰਤ ਸਿੰਘ ਬੈਂਸ ਨੇ ਦੱਸਿਆ ਕਿ ਸਵਰਲੀਨ ਪੜ੍ਹਾਈ ਵਿਚ ਵੀ ਬਹੁਤ ਹੁਸ਼ਿਆਰ ਹੈ ਅਤੇ ਉਸਨੇ ਆਪਣੀ ਪੜ੍ਹਾਈ ਅਤੇ ਅਦਾਕਾਰੀ ਦੇ ਸ਼ੌਕ ਵਿਚਾਲੇ ਬਿਹਤਰ ਤਾਲਮੇਲ ਬਣਾ ਕੇ ਇਹ ਮੁਕਾਮ ਹਾਸਲ ਕੀਤਾ ਹੈ।
ਪਿਛਲੀ ਖ਼ਬਰ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ, ਸਕੂਲਾਂ ਵਿਚ ਲਗਾਏ ਬੂਟੇ ਅਗਲੀ ਖ਼ਬਰ ‘ਨਿਊ ਵੋਟ ਅਵੇਅਰਨੈਸ’ ਮੁਹਿੰਮ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।