15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਲਿਆ ਭਾਗ

ਅਜੀਤ ਡੈਸਕ 16-07-2026
ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿੱਖ ਵਿਰਾਸਤ ਅਤੇ ਸੱਭਿਆਚਾਰ ਨੂੰ ਸਮਰਪਿਤ ਦਸਤਾਰ ਅਤੇ ਦੁਮਾਲਾ ਸਜਾਉਣ ਮੁਕਾਬਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਬਾਬਾ ਬੀਰ ਸਿੰਘ ਪੱਟੀ ਵਿਖੇ ਕਰਵਾਇਆ ਗਿਆ। ਇਸ ਵਿਚ ਮਿਲੇਨੀਅਮ ਵਰਲਡ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨਾ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਢੰਗ ਨਾਲ ਦਸਤਾਰ ਅਤੇ ਦੁਮਾਲਾ ਸਜਾ ਕੇ ਆਪਣੀ ਕਲਾ, ਆਤਮ-ਵਿਸ਼ਵਾਸ ਅਤੇ ਸਿੱਖੀ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੁਕਾਬਲੇ ਵਿਚ ਗੁਰਜੋਤ ਕੌਰ (ਜਮਾਤ ਨੌਵੀਂ), ਨਵਰੀਤ ਕੌਰ (ਜਮਾਤ ਅੱਠਵੀਂ) ਨੂੰ ਦੁਮਾਲੇ ਸਜਾਉਣ ਮੁਕਾਬਲੇ ਵਿਚ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਸਮੂਹ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅ. ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਹਾਜ਼ਰ ਹਨ।
ਪਿਛਲੀ ਖ਼ਬਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮੰਨਾ ਪਾਣੀ ’ਚ ਡੁੱਬੇ ਦੋਵੇਂ ਭਰਾਵਾਂ ਦੀ ਮੌਤ ਦਾ ਅਫ਼ਸੋਸ ਕਰਨ ਪਹੁੰਚੇ ਅਗਲੀ ਖ਼ਬਰ ਵਿਜ਼ਡਮ ਸਕੂਲ ਦੇ ਵਿਦਿਆਰਥੀ ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।