15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੋਟਰਸਾਈਕਲ ਮਾਰਚ

ਅਜੀਤ ਡੈਸਕ 16-07-2026
ਹਰੀਕੇ ਪੱਤਣ, 15 ਜੁਲਾਈ (ਸੰਜੀਵ ਕੁੰਦਰਾ)–ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਬੰਧੀ ਦੇਸ਼ ਬਚਾਓ ਮੋਰਚਾ ਭਾਰਤ ਵਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਜਿਸ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਹਰੀਕੇ ਪੱਤਣ ਇਲਾਕੇ ਦੇ ਵੱਖ ਵੱਖ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸਤਾਵੀ ਭਾਰਤ ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਪਸ਼ੂ ਪਾਲਕਾਂ, ਛੋਟੇ ਵਪਾਰੀਆਂ, ਲਘੂ ਉਦਯੋਗਾਂ ਅਤੇ ਦੇਸ਼ ਦੀ ਖੁਰਾਕੀ ਅਤੇ ਆਰਥਿਕ ਖੁਦ ਮੁਖਤਿਆਰੀ ਲਈ ਗੰਭੀਰ ਖ਼ਤਰਾ ਹੈ। ਇਹ ਸਮਝੌਤਾ ਭਾਰਤੀ ਖੇਤੀਬਾੜੀ ਪੇਂਡੂ ਅਰਥ ਵਿਵਸਥਾ ਅਤੇ ਕਰੋੜਾਂ ਲੋਕਾਂ ਦੀ ਰੋਜੀ ਰੋਟੀ ਉੱਤੇ ਮਾੜਾ ਅਸਰ ਪਾਵੇਗਾ। ਇਹ ਸਮਝੌਤਾ ਕਿਸਾਨਾਂ ਲਈ ਇਕ ਮੌਤ ਦਾ ਫਰਮਾਨ ਸਾਬਿਤ ਹੋਵੇਗਾ ਜਿਸ ਨੂੰ ਕਿਸੇ ਵੀ ਹਾਲਾਤ ਵਿਚ ਮਨਜੂਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਬਚਾਓ ਮੋਰਚਾ ਇਸ ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਪੂਰੀ ਤਰ੍ਹਾਂ ਵਿਰੋਧ ਕਰਦਾ ਹੈ ਸਾਨੂੰ ਇਹ ਵਪਾਰਕ ਸਮਝੌਤਾ ਕਿਸੇ ਵੀ ਹਾਲਾਤ ਵਿਚ ਮਨਜੂਰ ਨਹੀਂ ਹੈ ਅਸੀਂ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਭਾਰਤ ਅਮਰੀਕਾ ਮੁਕਤ ਵਪਾਰ ਫਰੀ ਟਰੇਡ ਸਮਝੌਤੇ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ ਅਤੇ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ ਜੇਕਰ ਸਰਕਾਰ ਸਾਡੀ ਇਹ ਜਾਇਜ਼ ਮੰਗ ਨੂੰ ਅਣਡਿੱਠਾ ਕਰਦੀ ਹੈ ਤਾਂ ਦੇਸ਼ ਬਚਾਓ ਮੋਰਚਾ ਦੇਸ਼ ਭਰ ਵਿਚ ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਵਿਆਪਕ ਜਨ ਅੰਦੋਲਨ ਚਲਾਉਣ ਲਈ ਮਜ਼ਬੂਰ ਹੋਵੇਗਾ। ਜਿਸਦੀ ਪੂਰੀ ਜਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ। ਇਸ ਮੌਕੇ ਕਿਸਾਨ ਆਗੂ ਆਗੂ ਰੇਸ਼ਮ ਘੁਰਕਵਿੰਡ, ਮੇਹਰ ਸਿੰਘ ਤਲਵੰਡੀ, ਨਰਿੰਦਰ ਸਿੰਘ ਬਗਰਾੜੀ, ਜਗਰਾਜ ਸਿੰਘ ਸਭਰਾ, ਜਸਵੰਤ ਸਿੰਘ ਰਾਜੋਕੇ, ਬਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਤਲਵੰਡੀ, ਨਿੰਦਰ ਸਿੰਘ ਕੋਟਬੁੱਢਾ, ਹਰਪਾਲ ਸਿੰਘ ਭੂਰਾ ਕੋਹਨਾ, ਨਿਸ਼ਾਨ ਸਿੰਘ ਕੁਹਾੜਕਾ, ਹਰਪਾਲ ਸਿੰਘ ਮਿਆਣੀ, ਦਲਜੀਤ ਸਿੰਘ ਕੈਰੋਂ, ਰਣਜੀਤ ਸਿੰਘ ਸ਼ਾਹਪੁਰ, ਪਰਗਟ ਸਿੰਘ ਗਲਾਲੀਪੁਰ, ਸਵਰਨ ਸਿੰਘ ਹਰੀਕੇ, ਸੁਰਿੰਦਰ ਸਿੰਘ ਸਭਰਾ, ਨਿਰਮਲ ਸਿੰਘ ਬੂਹ ਹਵੇਲੀਆਂ, ਸਤਨਾਮ ਸਿੰਘ ਹਰੀਕੇ ਅਤੇ ਤਿੰਨਾਂ ਜੋਨਾਂ ਦੀਆਂ ਕੋਰ ਕਮੇਟੀਆਂ, ਪਿੰਡਾਂ ਦੇ ਪ੍ਰਧਾਨ, ਸਕੱਤਰ ਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਹਰੀਕੇ ਪੱਤਣ, (ਸੰਜੀਵ ਕੁੰਦਰਾ)–ਭਾਰਤ ਅਮਰੀਕਾ ਫ੍ਰੀ ਡੀਲ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ ਪੂਰੇ ਪੰਜਾਬ ਵਿਚ ਮੋਟਰਸਾਇਕਲ ਮਾਰਚ ਕੱਢਿਆ ਗਿਆ। ਜਿਸ ਤਹਿਤ ਹਰੀਕੇ ਪੱਤਣ ਇਲਾਕੇ ਵਿਚ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਮਝੈਲ ਵਲੋਂ ਮੋਟਰਸਾਈਕਲ ਮਾਰਚ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਅਤੇ ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਭਾਰਤ ਅਮਰੀਕਾ ਫ੍ਰੀ ਡੀਲ ਕਾਰਨ ਜਿੱਥੇ ਮੁਲਕ ਦੀ ਕਿਸਾਨੀ ਤਬਾਹ ਹੋ ਜਾਵੇਗੀ ਉੱਥੇ ਹੀ ਡੇਅਰੀ ਫਾਰਮਿੰਗ ’ਤੇ ਵੀ ਬਹੁਤ ਮਾੜਾ ਅਸਰ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਸਰਕਾਰ ਕਿਸਾਨੀ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਕਿਸੇ ਵੀ ਕੀਮਤ ਤੇ ਭਾਰਤ ਅਮਰੀਕਾ ਫ੍ਰੀ ਡੀਲ ਨਹੀਂ ਹੋਣ ਦੇਵੇਗਾ। ਇਸਦੇ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੋਰ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੰਡਾਲਾ, ਸੁਖਵੰਤ ਸਿੰਘ ਖਜਾਨਚੀ, ਜਜਵਿੰਦਰ ਸਿੰਘ ਕੋਰ ਕਮੇਟੀ ਮੈਂਬਰ, ਧਰਮਿੰਦਰ ਸਿੰਘ ਜੱਲੋਕੇ, ਪਲਵਿੰਦਰ ਸਿੰਘ, ਜਿਲਾ , ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਗੁਰਜੀਤ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਪਰਮਿੰਦਰ ਸਿੰਘ ਰਵੀ, ਸੁਖਦੇਵ ਸਿੰਘ ਭੈਣੀ ਜ਼ਿਲਾ ਵਾਈਸ ਪ੍ਰਧਾਨ ਮੋਗਾ, ਪਰਮਜੀਤ ਸਿੰਘ ਮੰਨੂ ਮਾਛੀ, ਗੁਰਜੀਤ ਸਿੰਘ ਵਾਈਸ ਪ੍ਰਧਾਨ ਤਰਨ ਤਰਨ, ਸਾਹਿਬ ਸਿੰਘ ਘੜਕਾ ਪ੍ਰੈਸ ਸਕੱਤਰ ਜਸ਼ਨਜੀਤ ਸਿੰਘ, ਗੁਰਸੇਵਕ ਸਿੰਘ ਬੰਡਾਲਾ ਪ੍ਰੈਸ ਸਕੱਤਰ, ਗੁਰਪ੍ਰੀਤ ਸਿੰਘ ਬੰਡਾਲਾ, ਲਖਵਿੰਦਰ ਸਿੰਘ ਆਸ਼ੀਕੇ, ਸੇਵਕ ਸਿੰਘ ਆਲੇ ਵਾਲਾ, ਮਲਕੀਤ ਸਿੰਘ ਧੂੰਦਾ ਅਤੇ ਬੂਟਾ ਸਿੰਘ ਖੱਖ ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਵੇਗੀ ਅਗਲੀ ਖ਼ਬਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮੰਨਾ ਪਾਣੀ ’ਚ ਡੁੱਬੇ ਦੋਵੇਂ ਭਰਾਵਾਂ ਦੀ ਮੌਤ ਦਾ ਅਫ਼ਸੋਸ ਕਰਨ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।