07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ -ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 17-07-2026
ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ ਖਾਲੜਾ ਪੁਲਿਸ ਨੇ ਸਰਚ ਦੌਰਾਨ ਇਕ ਟੁੱਟਾ ਹੋਇਆ ਡਰੋਨ ਵੀ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਆ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਆ ਮੰਡੀ ਝਬਾਲ ਤੋਂ ਗੁਰਸੇਵਕ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਝਬਾਲ ਕਲਾਂ ਅਤੇ ਕੁਲਦੀਪ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਅਤੇ 400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੇਟ ਠੱਕਰਪੁਰਾ ਤੋਂ ਅੰਮ੍ਰਿਤਪਾਲ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪੱਟੀ ਅਤੇ ਲਵਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਤਨਾਮ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤ ਵਿਚ ਇਕ ਡਰੋਨ ਡਿੱਗਾ ਪਿਆ ਹੈ ਤਾਂ ਤੁਰੰਤ ਉਨ੍ਹਾਂ ਇਸਦੀ ਸੂਚਨਾ ਬੀ.ਐੱਸ.ਐਫ. 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੂੰ ਦਿੱਤੀ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਜਦੋਂ ਸਰਚ ਅਭਿਆਨ ਚਲਾਇਆ ਤਾਂ ਇਕ ਟੁੱਟਾ ਹੋਇਆ ਡਰੋਨ ਬਰਾਮਦ ਹੋਇਆ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਾਕਿਸਤਾਨ ਤੋਂ ਅਸਲ੍ਹਾ ਮੰਗਵਾ ਕੇ ਸਪਲਾਈ ਕਰਨ ਵਾਲੇ 2 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਮੈਲਬੌਰਨ ਵਿਚ ਫੈਡਰਲ ਮੈਂਬਰ ਆਫ ਗਾਰਟਨ ਐਲਿਸ ਜਾਰਡਨ ਬੇਅਰਡ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।