07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਝਬਾਲ ਦਾ ਅਚਨਚੇਤ ਦੌਰਾ

ਅਜੀਤ ਡੈਸਕ 17-07-2026
ਝਬਾਲ, 16 ਜੁਲਾਈ (ਸੁਖਦੇਵ ਸਿੰਘ)– ਸਿਵਲ ਸਰਜਨ ਡਾਕਟਰ ਸੰਦੀਪ ਧਵਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਰੂਪਮ ਚੌਧਰੀ ਨੇ ਕਮਿਊਨਿਟੀ ਹੈਲਥ ਸੈਂਟਰ ਝਬਾਲ ਦਾ ਅਚਨਚੇਤ ਦੌਰਾ ਕਰਕੇ ਹਸਪਤਾਲ ਦੇ ਪ੍ਰਬੰਧਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਿਵਲ ਸਰਜਨ ਡਾਕਟਰ. ਸੰਦੀਪ ਧਵਨ ਨੇ ਵਾਰਡਾਂ, ਓ.ਪੀ.ਡੀ, ਐਮਰਜੈਂਸੀ ਸੇਵਾਵਾਂ, ਲੇਬਰ ਰੂਮ, ਡਿਸਪੈਂਸਰੀ, ਲੈਬੋਰਟਰੀ, ਟੀਕਾਕਰਨ ਕੇਂਦਰ ਅਤੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਾਜ਼ਰ ਸਟਾਫ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਫ਼ਾਈ, ਦਵਾਈਆਂ ਦੀ ਉਪਲਬਧਤਾ, ਰਿਕਾਰਡ ਦੀ ਸਹੀ ਸੰਭਾਲ ਅਤੇ ਮਰੀਜ਼ਾਂ ਦੀ ਸੁਵਿਧਾ ਨੂੰ ਪਹਿਲ ਦੇਣ ਲਈ ਵੀ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਹਸਪਤਾਲ ਵਿਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ । ਉਨ੍ਹਾਂ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਿਹਤ ਕਰਮਚਾਰੀਆ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਹਸਪਤਾਲ ਵਿਚ ਇਲਾਜ ਲਈ ਆਉਣ ਵਾਲੇ ਹਰ ਮਰੀਜ਼ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਮੇਂ ਸਿਰ ਇਲਾਜ ਦੇਣ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਾਜੂ ਚੌਹਾਨ ਨੇ ਸਿਵਲ ਸਰਜਨ ਡਾਕਟਰ ਡਾਕਟਰ ਸੰਦੀਪ ਧਵਨ ਅਤੇ ਡਿਪਟੀ ਮੈਡੀਕਲ ਸੁਪਰਡੈਂਟ ਡਾਕਟਰ ਰੂਪਮ ਚੌਧਰੀ ਨੂੰ ਹਸਪਤਾਲ ਵਿਚ ਚੱਲ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ, ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਲੋਕ ਭਲਾਈ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨਾਂ ਨੇ ਮਰੀਜ਼ਾਂ ਨੂੰ ਹੋਰ ਬਿਹਤਰ ਸੇਵਾਵਾਂ ਦੇਣ ਦਾ ਸਿਵਲ ਸਰਜਨ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਹਸਪਤਾਲ ਦਾ ਸਮੂਹ ਕਰਮਚਾਰੀ ਮਰੀਜ਼ਾਂ ਨੂੰ ਪਾਰਦਰਸ਼ੀ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਰਹਿਣਗੇ। ਇਸ ਮੌਕੇ ਡਾਕਟਰ ਹਰਮਨ ਕੌਰ, ਗੁਰਲਾਲ ਸਿੰਘ, ਕੁਲਜੀਤ ਕੌਰ ਨਰਸਿੰਗ ਸਿਸਟਰ, ਕੁਲਜੀਤ ਕੌਰ, ਰਾਮ ਰਛਪਾਲ ਮ.ਪ.ਹ.ਸ(ਮ), ਫਾਰਮੇਸੀ ਅਫ਼ਸਰ ਪ੍ਰਮਜੀਤ ਕੌਰ, ਜੁਗਰਾਜ ਸਿੰਘ ਰੇਡੀਓਗ੍ਰਾਫਰ , ਲੈਬ ਟੈਕਨੀਸ਼ੀਅਨ ਸੰਤੋਖ ਸਿੰਘ, ਸੁਖਬੀਰ ਕੌਰ ਅਤੇ ਸਟਾਫ ਹਾਜ਼ਰ ਸਨ।
ਪਿਛਲੀ ਖ਼ਬਰ ਕਮਿਊਨਟੀ ਹੈਲਥ ਅਫ਼ਸਰਾਂ ਨੇ ਸੜਕਾਂ ’ਤੇ ਉਤਰ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐੱਸ.ਆਈ.ਆਰ. ਤਹਿਤ 19 ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।