08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਪੌਦੇ ਲਗਾਉਣ ਦਾ ਸੇਵਾ ਕਾਰਜ ਵੱਡੇ ਪੱਧਰ ’ਤੇ ਜਾਰੀ

ਅਜੀਤ ਡੈਸਕ 17-07-2026
ਸਰਹਾਲੀ ਸਾਹਿਬ, 16 ਜੁਲਾਈ (ਹਰਿੰਦਰ ਸਿੰਘ)-ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਜਿੱਥੇ ਧਾਰਮਿਕ ਪੱਧਰ ’ਤੇ ਵੀ ਵਾਤਾਵਰਣ ਸੰਭਾਲ ਦੇ ਵਿਸ਼ੇਸ਼ ਯਤਨਾਂ ਨਾਲ ਹਰਿਆਵਲ ਲਹਿਰ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਲੰਮੇ ਸਮੇਂ ਤੋਂ ਹਰ ਸਾਲ ਵਾਤਾਵਰਨ ਸੰਭਾਲ ਲਈ ਵੱਡੇ ਪੱਧਰ ’ਤੇ ਸੇਵਾਵਾਂ ਕਰਦੇ ਆ ਰਹੇ ਹਨ। ਸੰਪਰਦਾਇ ਵਲੋਂ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਪੌਦੇ ਲਗਾਏ ਜਾਂਦੇ ਹਨ। ਵਰਖਾ ਰੁੱਤ ਦੀ ਸ਼ੁਰੂਆਤ ਹੁੰਦਿਆਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਇਹ ਕਾਰਜ ਆਰੰਭ ਕਰ ਦਿੱਤਾ ਗਿਆ ਸੀ, ਜੋ 1 ਜੁਲਾਈ ਤੋਂ ਲਗਾਤਾਰ ਜਾਰੀ ਹੈ। ਪੰਜਾਬ ਵਿਚ ਪੌਦੇ ਲਗਾਉਣ ਦੇ ਢੁਕਵੇਂ ਸਮੇਂ ਨੂੰ ਵਰਤਦਿਆਂ ਜੁਲਾਈ ਅਤੇ ਅਗਸਤ ਮਹੀਨੇ ਵਿਚ ਇਹ ਸੇਵਾ ਕਾਰਜ ਵੱਡੇ ਪੱਧਰ ’ਤੇ ਚੱਲਦਾ ਰਹੇਗਾ। ਐਨ.ਐਚ. 54 ’ਤੇ ਨੌਸ਼ਹਿਰਾ ਪੰਨੂੰਆਂ ਤੋਂ ਸੇਰੋਂ ਤੱਕ ਪੌਦੇ ਲਗਾਉਣ ਦੀ ਸੇਵਾ ਕੀਤੀ ਗਈ। ਬੀਤੇ ਦਿਨ ਨੌਸ਼ਹਿਰਾ ਪੰਨੂੰਆਂ ਵਿਖੇ ਡੇਰਾ ਬਾਬਾ ਪੋਲੋ ਜੀ ਵਿਖੇ ਪੌਦੇ ਲਗਾਏ ਗਏ। ਸੰਪਰਦਾਇ ਤੇ ਸੇਵਾਦਾਰਾਂ ਦੇ ਨਾਲ ਨਗਰ ਬਿੱਲਿਆਂਵਾਲਾ ਦੀ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਜਥੇਦਾਰ ਬਲਬੀਰ ਸਿੰਘ, ਜਥੇਦਾਰ ਹਿੰਮਤ ਸਿੰਘ, ਜਥੇਦਾਰ ਤਰਸੇਮ ਸਿੰਘ, ਜਥੇਦਾਰ ਸ਼ਬਦਲ ਸਿੰਘ, ਸ਼ਿੰਦਾ ਸਿੰਘ ਜੇ.ਈ ਅਤੇ ਹੋਰ ਕਈ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਐੱਸ.ਆਈ.ਆਰ. ਸੰਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ - ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਬਿਜਲੀ ਅਤੇ ਗਰਜ, ਗਰਮੀ ਦੀਆਂ ਲਹਿਰਾਂ ਤੋਂ ਬਚਾਅ ਸੰਬੰਧੀ ਕਰਵਾਈਆਂ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।