08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਰਤ ਚੋਣ ਕਮਿਸ਼ਨ ਵਲੋਂ ਐੱਸ.ਆਈ.ਆਰ. ਸੰਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ - ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 17-07-2026
ਤਰਨ ਤਾਰਨ, 16 ਜੁਲਾਈ (ਇਕਬਾਲ ਸਿੰਘ ਸੋਢੀ)– ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ (ਐੱਸ.ਆਈ.ਆਰ) ਸਬੰਧੀ ਪਹਿਲਾਂ ਐਲਾਨੇ ਗਏ ਸ਼ਡਿਊਲ ਵਿਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਘਰੋਂ-ਘਰੀਂ ਵਿਜ਼ਿਟ ਦਾ ਕਾਰਜ ਹੁਣ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ। ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਵਿਸ਼ੇਸ਼ ਗੈਰੀ ਸੁਧਾਈ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ-ਟੂ-ਡੇਟ ਹਨ। ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿਚ ਯੋਗਦਾਨ ਪਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਨਸ਼ਾ ਵੇਚਣ ਤੋਂ ਰੋਕਣ ’ਤੇ ਵਿਅਕਤੀ ’ਤੇ ਜਾਨਲੇਵਾ ਹਮਲਾ, ਮਾਮਲਾ ਦਰਜ ਅਗਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਪੌਦੇ ਲਗਾਉਣ ਦਾ ਸੇਵਾ ਕਾਰਜ ਵੱਡੇ ਪੱਧਰ ’ਤੇ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।