08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਕੀਤੀ ਭਰਵੀਂ ਮੀਟਿੰਗ

ਅਜੀਤ ਡੈਸਕ 17-07-2026
ਤਰਨ ਤਾਰਨ, 16 ਜੁਲਾਈ (ਇਕਬਾਲ ਸਿੰਘ ਸੋਢੀ)– ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ’ਤੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਦੇ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ, ਜਿਨ੍ਹਾਂ ਦੀ ਜਾਣਕਾਰੀ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰ ਨੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਸੇਰੋਂ ਨੂੰ ਚਾਲੂ ਕਰਨ ਦਾ ਮਤਾ ਪਾਸ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲ ਸੇਰੋਂ ਨੂੰ ਜਲਦ ਤੋਂ ਜਲਦ ਚਾਲੂ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਦਾ ਸਹੀ ਮੁੱਲ ਮਿਲ ਸਕੇ। ਫਰੀ ਟ੍ਰੇਡ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਮਰੀਕਾ ਸਮੇਤ ਸਾਰੇ ਸਾਮਰਾਜੀ ਮੁਲਕਾਂ ਨਾਲ ਕੀਤੇ ਗਏ ਫਰੀ ਟ੍ਰੇਡ ਸਮਝੌਤਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਮਝੌਤੇ ਘਰੇਲੂ ਖੇਤੀਬਾੜੀ ਨੂੰ ਨੁਕਸਾਨ ਪਹੁੰਚਾ ਰਹੇ ਹਨ।ਦਿਆਲਪੁਰਾ ਨੇ ਦੱਸਿਆ ਕਿ 22 ਜੁਲਾਈ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟੋਲ ਪਲਾਜ਼ਾ ਮੁਫ਼ਤ ਕਰਨ ਵਿਚ ਵੱਡੀ ਪੱਧਰ ਤੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਗੁਰਿੰਦਰ ਸਿੰਘ ਬਾਠ, ਦਿਲਬਾਗ ਸਿੰਘ ਕਾਹਲਵਾ, ਜੰਗ ਬਹਾਦਰ ਸਿੰਘ ਤੁੜ, ਹਰਭਜਨ ਸਿੰਘ ਪੱਟੀ, ਹਰਦੀਪ ਸਿੰਘ ਰਸੂਲਪੁਰ, ਕੇਵਲ ਸਿੰਘ ਮਾੜੀ ਕੰਬੋਕੇ, ਕੁਲਦੀਪ ਸਿੰਘ ਮਾਣੋਚਾਹਲ ਤੋ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਯੂਨੀਅਨਾਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 48 ਸਾਲਾਂ ਤੋਂ ਵਿਛੜੇ ਸਕੇ ਭਰਾਵਾਂ ਦਾ ਐਸ.ਆਈ.ਆਰ. ਨੇ ਕਰਵਾਇਆ ਮਿਲਾਪ ਅਗਲੀ ਖ਼ਬਰ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਖੋਜ-ਬਚਾਅ ਅਤੇ ਬੇਸਿਕ ਲਾਈਫ ਸਪੋਰਟ ਦੀ ਦਿੱਤੀ ਉੱਚ ਪੱਧਰੀ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।