08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਐਸ.ਸੀ. ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਅਗਸਤ ਤੋਂ

ਅਜੀਤ ਡੈਸਕ 17-07-2026
ਤਰਨ ਤਾਰਨ, 16 ਜੁਲਾਈ (ਇਕਬਾਲ ਸਿੰਘ ਸੋਢੀ)-ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋ ਹਫ਼ਤੇ ਦੀ ਡੇਅਰੀ ਸਿਖਲਾਈ (ਕੇਵਲ ਐਸ.ਸੀ. ਸ਼ੇ੍ਣੀ ਦੇ ਬੇਰੋਜ਼ਗਾਰ ਸਿਖਿਆਰਥੀਆਂ ਲਈ) ਮਿਤੀ 03 ਅਗਸਤ 2026 ਤੋਂ ਡੇਅਰੀ ਟ੍ਰੇਨਿੰਗ ਸੈਂਟਰ ਤਰਨ ਤਾਰਨ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਕਪਲਮੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਸਿਖਿਆਰਥੀਆਂ ਦੀ ਕਾਉਂਸਲਿੰਗ 27 ਜੁਲਾਈ 2026 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੀ ਯੋਗਤਾ ਪੰਜਵੀ ਪਾਸ ਰੱਖੀ ਗਈ ਹੈ। ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਦਾ ਵਸਨੀਕ ਹੋਵੇ ਅਤੇ ਉਸ ਕੋਲ ਪਸ਼ੂ ਰੱਖਣ ਲਈ ਜਗ੍ਹਾ ਦਾ ਯੋਗ ਪ੍ਰਬੰਧ ਅਤੇ ਚਾਰੇ ਦਾ ਪ੍ਰਬੰਧ ਹੋਵੇ ਅਤੇ ਨਾਲ ਹੀ ਸਿਖਿਆਰਥੀ ਦਾ ਬੈਂਕ ਖਾਤਾ ਚਾਲੂ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਬਿਲਕੁਲ ਹੀ ਮੁਫਤ ਕਰਵਾਈ ਜਾ ਰਹੀ ਹੈ ਅਤੇ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰਨ ’ਤੇ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਵਿਚ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਖਾਧ-ਖੁਰਾਕ ਅਤੇ ਪਸ਼ੂਆਂ ਦੀ ਸਾਂਭ-ਸੰਭਾਲ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ (ਅਸਲ ਅਤੇ ਫੋਟੋ ਕਾਪੀਆਂ) ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੈਂਕ ਪਾਸ ਬੁੱਕ ਦੀ ਫੋਟੋ ਕਾਪੀ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਨਾਲ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ ਬੈਂਕਾਂ ਤੋਂ ਸਸਤੇ ਦਰਾਂ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਰਕਾਰ ਵਲੋਂ ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 33 ਫੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਮਿਤੀ 27 ਜੁਲਾਈ 2026 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ, ਅੰਮ੍ਰਿਤਸਰ ਰੋਡ ਨੇੜ੍ਹੇ ਮਾਲ ਮੰਡੀ ਤਰਨ ਤਾਰਨ ਵਿਖੇ ਕਾਉਂਸਲਿੰਗ ਲਈ ਹਾਜ਼ਰ ਹੋ ਸਕਦੇ ਹਨ।
ਪਿਛਲੀ ਖ਼ਬਰ ਮੋਦੀ ਅਤੇ ਭਗਵੰਤ ਮਾਨ ਦਾ ਘੁਮੰਡ ਤੋੜਣ ਲਈ ਸੰਯੁਕਤ ਕਿਸਾਨ ਮੋਰਚਾ ਤਿੱਖੇ ਸੰਘਰਸ਼ਾਂ ਦੀ ਕਰੇਗਾ ਲਾਮਬੰਦੀ ਅਗਲੀ ਖ਼ਬਰ 48 ਸਾਲਾਂ ਤੋਂ ਵਿਛੜੇ ਸਕੇ ਭਰਾਵਾਂ ਦਾ ਐਸ.ਆਈ.ਆਰ. ਨੇ ਕਰਵਾਇਆ ਮਿਲਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।