12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਤਰਨ ਤਾਰਨ ਪੁਲਿਸ ਵਲੋਂ 61 ਐਨ.ਡੀ.ਪੀ.ਐਸ. ਮਾਮਲਿਆਂ ’ਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਗਿਆ ਨਸ਼ਟ-ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 18-07-2026
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਤਰਨ ਤਾਰਨ ਪੁਲਿਸ ਵਲੋਂ ਮਿਤੀ 16 ਜੁਲਾਈ ਨੂੰ 61 ਐਨ.ਡੀ.ਪੀ.ਐਸ. ਮਾਮਲਿਆਂ ਵਿਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਨਸ਼ਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸਰਿੰਦਰ ਲਾਂਬਾ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਪੂਰੀ ਪ੍ਰਕਿਰਿਆ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਅਤੇ ਮਨੋਨੀਤ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਵਿਚ ਐਨ.ਡੀ.ਪੀ.ਐਸ. ਐਕਟ ਅਤੇ ਅਦਾਲਤਾਂ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿਚ ਲਿਆਂਦੀ ਗਈ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿਚ 31.068 ਕਿਲੋਗ੍ਰਾਮ ਹੈਰੋਇਨ, 4.450 ਕਿਲੋਗ੍ਰਾਮ ਇੰਟੋਕਸੀਕੈਂਟ ਪਾਊਡਰ, 1,070 ਟੈਬਲਟਾਂ, 89 ਕੈਪਸੂਲਾਂ ਅਤੇ 2.692 ਕਿਲੋਗ੍ਰਾਮ ਪੈਕਿੰਗ ਮਟੀਰੀਅਲ ਸ਼ਾਮਿਲ ਸੀ, ਜੋ ਕਿ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਐਨ.ਡੀ.ਪੀ.ਐਸ. ਮਾਮਲਿਆਂ ਵਿਚ ਬਰਾਮਦ ਕੀਤਾ ਗਿਆ ਸੀ। ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਪੂਰੀ ਜਾਂਚ-ਪੜਤਾਲ, ਦਸਤਾਵੇਜ਼ੀ ਕਾਰਵਾਈ ਅਤੇ ਕਾਨੂੰਨੀ ਪ੍ਰਬੰਧਾਂ ਦੀ ਪਾਲਣਾ ਕਰਦਿਆਂ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਅਮਲ ਵਿਚ ਲਿਆਂਦੀ ਗਈ। ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਤਰਨ ਤਾਰਨ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਸਰਹੱਦੀ ਜ਼ਿਲ੍ਹਾ ਹੈ ਅਤੇ ਸਰਹੱਦ ਪਾਰ ਤੋ ਆਉਣ ਵਾਲੇ ਨਸ਼ੇ ਦੀਆ ਖੇਪਾਂ ਨੂੰ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋੰ ਬਰਾਮਦ ਕੀਤਾ ਜਾ ਰਿਹਾ ਹੈ, ਉਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਮੁਸਤੈਦ ਹਨ ਅਤੇ ਜ਼ਿਲ੍ਹੇ ਵਿਚ ਨਾਕਾਬੰਦੀਆ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਸਾਂਝੇ ਯਤਨਾਂ ਨਾਲ ਸਮਾਜ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਨਾਲ ਜੁੜੇ ਪਰਿਵਾਰ ਨੂੰ ਜਥੇਦਾਰ ਕਸ਼ਮੀਰ ਸਿੰਘ ਗਗੜੇਵਾਲ ਨੇ ਕੀਤਾ ਆਪਣੀ ਪਾਰਟੀ ਵਿੱਚ ਸ਼ਾਮਿਲ ਅਗਲੀ ਖ਼ਬਰ ਸਾਬਕਾ ਕੌਂਸਲਰ ਸਕਿੰਦਰ ਸਿੰਘ ਪੰਨੂ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।