12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕਾਂਗਰਸ ਪਾਰਟੀ ਨਾਲ ਜੁੜੇ ਪਰਿਵਾਰ ਨੂੰ ਜਥੇਦਾਰ ਕਸ਼ਮੀਰ ਸਿੰਘ ਗਗੜੇਵਾਲ ਨੇ ਕੀਤਾ ਆਪਣੀ ਪਾਰਟੀ ਵਿੱਚ ਸ਼ਾਮਿਲ

ਅਜੀਤ ਡੈਸਕ 18-07-2026
ਮੀਆਂਵਿੰਡ, 17 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਦਲ ਬਾਦਲ ਦੇ ਆਗੂ ਸਾਬਕਾ ਸਰਪੰਚ ਕਸ਼ਮੀਰ ਸਿੰਘ ਨੇ 50 ਸਾਲ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਗੁਰਦੇਵ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਸਮੇਤ ਆਪਣੀ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਨਿਸ਼ਾਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਕਸ਼ਮੀਰ ਸਿੰਘ ਨੇ ਕਿਹਾ ਕਿ ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ ਦੀ ਪ੍ਰੇਰਨਾ ਸਦਕਾ ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਇਆ ਹੈ। ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ ਵਿਚ ਹੋਰ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਕਿ ਸ਼ਾਮਿਲ ਹੋਣ ਵਾਲਿਆਂ ਵਿਚ ਗੁਰਦੇਵ ਸਿੰਘ, ਅਮਰਜੀਤ ਕੌਰ, ਉਨ੍ਹਾਂ ਦੇ ਪੁੱਤਰ ਅਤੇ ਅਮਰਜੀਤ ਸਿੰਘ ਹੁੰਦਲ, ਰਛਪਾਲ ਸਿੰਘ, ਸੁਰਿੰਦਰ ਸਿੰਘ, ਸ਼ਰਨਬੀਰ ਸਿੰਘ, ਗੁਰਜੀਤ ਸਿੰਘ, ਜੋਗਿੰਦਰ ਸਿੰਘ, ਦਿਲਬਾਗ ਸਿੰਘ ਬੱਗੂ, ਬਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਭਾਰਤ ਵਲੋਂ ਪ੍ਰਿੰਗੜੀ ਵਿਖੇ ਕਿਸਾਨ ਕਨਵੈਨਸ਼ਨ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ 61 ਐਨ.ਡੀ.ਪੀ.ਐਸ. ਮਾਮਲਿਆਂ ’ਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਗਿਆ ਨਸ਼ਟ-ਐੱਸ.ਐੱਸ.ਪੀ. ਲਾਂਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।