12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ

ਅਜੀਤ ਡੈਸਕ 18-07-2026
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਸਾਂਝੇ ਸੰਘਰਸ਼ ਵਿਚ ਸਮੂਹ ਪੈਰਾ ਮੈਡੀਕਲ ਯੂਨੀਅਨ ਤਰਨ ਤਾਰਨ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਹਾਜ਼ਰੀ ਲਗਵਾਈ ਅਤੇ ਧਰਨਾ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਫਾਰਮੇਸੀ ਅਫਸਰ ਭੁਪਿੰਦਰ ਸਿੰਘ ਮਰਹਾਣਾ ਅਤੇ ਰੇਡੀਓਗ੍ਰਾਫਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਗੁਰਜਿੰਦਰ ਸਿੰਘ ਢਿੱਲੋਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਰਕਾਰ ਦੁਆਰਾ ਜਾਰੀ ਕੀਤਾ ਕੇਂਦਰੀ ਸਕੇਲਾਂ ਵਾਲਾ ਪੱਤਰ ਸਾੜਿਆ ਗਿਆ ਅਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ। ਇਸ ਮੌਕੇ ਪੰਜਾਬ ਆਗੂ ਵਿਰਸਾ ਸਿੰਘ ਪੰਨੂੰ, ਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ, ਯੋਗੇਸ ਸ਼ਰਮਾ, ਨਵਦੀਪ ਸਿੰਘ ਸਿਵਲ ਹਸਪਤਾਲ ਤਰਨ ਤਾਰਨ, ਬਲਵਿੰਦਰ ਸਿੰਘ, ਅਭੀਜੀਤ ਸਿੰਘ, ਹਰਮਨਦੀਪ ਸਿੰਘ, ਮਲਟੀਪਰਪਜ਼ ਹੈਲਥ ਇੰਪਲਾਇਜ ਮੇਲ ਫੀਮੇਲ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ, ਪੈਰਾ ਮੈਡੀਕਲ ਆਗੂ ਰਜਵੰਤ ਸਿੰਘ ਬਾਗੜੀਆਂ, ਸਰਹਾਲੀ,ਅਮਨਦੀਪ ਸਿੰਘ ਧਾਰੜ, ਜਸਪ੍ਰੀਤ ਸਿੰਘ, ਜਸਪਿੰਦਰ ਸਿੰਘ, ਗੁਰਵਿੰਦਰ ਸਿੰਘ ਮੀਆਵਿੰਡ ਅਤੇ ਨਿਸ਼ਾਨ ਸਿੰਘ ਵਰਾਣਾ ਪ੍ਰਧਾਨ ਟੀਚਰ ਕਲੈਰੀਕਲ ਯੂਨੀਅਨ ਤਰਨ ਤਾਰਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੈਂਟਰਲ ਕੋਆਪਰੇਟਿਵ ਬੈਂਕ ਤਰਨ ਤਾਰਨ ਦੀ ਸ਼ਾਖਾ ਕਸੇਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਪੰਜਾਬ ਸਰਕਾਰ ਹਾਈ ਕੋਰਟ ਦਾ ਹੁਕਮ ਲਾਗੂ ਕਰੇ-ਜਗਤਾਰ ਸਿੰਘ ਆਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।