12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਅਜੀਤ ਡੈਸਕ 18-07-2026
ਫਤਿਆਬਾਦ, 17 ਜੁਲਾਈ (ਹਰਵਿੰਦਰ ਸਿੰਘ ਧੂੰਦਾ)–ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੋਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਵਿਖੇ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿੱਖੀ ਦੀ ਸ਼ਾਨ ਤੇ ਦਸਤਾਰ ਦੀ ਮਹੱਤਤਾ ਨੂੰ ਦਰਸਾਇਆ। ਇਸ ਮੌਕੇ ਬੁਲਾਰਿਆਂ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਮਹਾਨ ਬਲਿਦਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਆਯੋਜਕਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਅਜਿਹੀਆਂ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦੇ ਮੈਨੇਜਰ ਡਾਇਰੈਕਟਰ ਹਰਪ੍ਰੀਤ ਕੌਰ ਸੰਧੂ, ਕੁਆਰਡੀਨੇਟਰ ਸੁਖਵਿੰਦਰ ਕੌਰ, ਗੁਰਦੀਪ ਸਿੰਘ, ਛਿੰਦਰ ਸਿੰਘ, ਸਰਬਜੀਤ ਕੌਰ, ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਐਸ.ਆਈ.ਆਰ. ਗਤੀਵਿਧੀਆਂ ਸਫਲਤਾਪੂਰਵਕ ਕਰਵਾਈਆਂ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਾਆਂ ਦੇ ਬੈਂਕ ਅਕਾਊਂਟ ਪਾਉਣ ਦੀ ਥਾਂ ਆਗਣਵਾੜੀ ਵਰਕਰਾਂ ਵਲੋਂ ਪਾਏ ਜਾ ਰਹੇ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।