15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਦੀਆਂ ਸੇਵਾਵਾਂ ਦੇ ਰਹੇ ਸਤਨਾਮ ਸਿੰਘ ਭੁੱਲਰ ਨੂੰ ਮਿਲੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ

ਅਜੀਤ ਡੈਸਕ 19-07-2026
ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਵਲੋੰ ਸਤਨਾਮ ਸਿੰਘ ਭੁੱਲਰ ਨੂੰ ਜ਼ਿਲ੍ਹਾ ਤਰਨ ਤਾਰਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਮੁੱਚੀ ਭਾਜਪਾ ਲੀਡਰਸ਼ਿਪ ਅਤੇ ਹਾਈਕਮਾਂਡ ਦਾ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਵਲੋਂ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਦੇ ਚੁੱਕੇ ਹਰਜੀਤ ਸਿੰਘ ਅਤੇ ਜ਼ਿਲ੍ਹੇ ਦੇ ਸਮੁੱਚੇ ਸਾਥੀਆਂ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ਸੇਵਾਵਾਂ ਦੇ ਰਹੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੂੰ ਸਨਮਾਨਿਤ ਕੀਤਾ ਅਤੇ ਪਾਰਟੀ ਦੀ ਹੋਰ ਮਜਬੂਤੀ ਲਈ ਕੰਮ ਕਰਨ ਦਾ ਹਾਈਕਮਾਂਡ ਨੂੰ ਵਿਸਵਾਸ਼ ਜਿਤਾਇਆ । ਜ਼ਿਲ੍ਹੇ ਭਰ ਦੇ ਪਾਰਟੀ ਆਗੂਆਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਭਾਜਪਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ । ਪਹਿਲਾਂ ਤੋਂ ਹੀ ਬਾਖੂਬ ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਦੇ ਰਹੇ ਹਰਜੀਤ ਸਿੰਘ ਸੰਧੂ ਨਾਲ ਸੰਗਠਨ ਵਿਚ ਕੰਮ ਕਰ ਰਹੇ ਸਤਨਾਮ ਸਿੰਘ ਭੁੱਲਰ ਨੂੰ ਪਾਰਟੀ ਹਾਈਕਮਾਂਡ ਵਲੋਂ ਅਹਿਮ ਅਤੇ ਵੱਡੀ ਜਿੰਮੇਵਾਰੀ ਦੇ ਕੇ ਨਿਵਾਜਿਆ ਗਿਆ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਸਤਨਾਮ ਸਿੰਘ ਭੁੱਲਰ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਦੇ ਆ ਰਹੇ ਹਨ। ਉਹ ਇਕ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਨੇ ਹਰ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਇਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ । ਇਸ ਮੌਕੇ ਭਾਜਪਾ ਦੇ ਸਮੂਹ ਆਗੂਆਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ, ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪ੍ਰਦੇਸ਼ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਅਤੇ ਭਾਜਪਾ ਦੀ ਲੀਡਰਸ਼ਿਪ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਮਿਹਨਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਯੋਗ ਮਾਣ-ਸਨਮਾਨ ਦਿੱਤਾ ਹੈ । ਸਤਨਾਮ ਸਿੰਘ ਭੁੱਲਰ ਦੀ ਨਿਯੁਕਤੀ ਵੀ ਇਸੇ ਸੋਚ ਦਾ ਪ੍ਰਤੀਕ ਹੈ, ਜਿਸ ਨਾਲ ਪਾਰਟੀ ਦੇ ਹਰੇਕ ਵਰਕਰ ਦਾ ਮਨੋਬਲ ਹੋਰ ਉੱਚਾ ਹੋਇਆ ਹੈ । ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਰਨਲ ਸਕੱਤਰ ਸੁਰਜੀਤ ਸਿੰਘ ਸਾਗਰ, ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਨੇ ਇਸ ਨਿਯੁਕਤੀ ’ਤੇ ਖੁਸ਼ੀ ਅਤੇ ਪਾਰਟੀ ਦੀ ਭਰੋਸੇਯੋਗਤਾ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਜੋਸ਼ੀ, ਐਸ.ਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂਈ, ਓ.ਬੀ.ਸੀ. ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਹਰਜੀਤ ਸਿੰਘ ਕੰਗ, ਜਸਵਿੰਦਰ ਸਿੰਘ, ਕਾਬਲ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਸਿਹਤ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ 22 ਨੂੰ ਮੁਕਤ ਵਪਾਰ ਸਮਝੌਤੇ ਵਿਰੁੱਧ ਟੋਲ ਪਲਾਜ਼ਾ ਫ੍ਰੀ ਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਪ੍ਰਦਰਸ਼ਨ ਕੀਤਾ ਜਾਵੇਗਾ–ਕਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।