15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਛੱਪੜ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰ ਕੇ ਦੁਕਾਨਾਂ ਦੀ ਉਸਾਰੀ ਕਰਵਾਈ

ਅਜੀਤ ਡੈਸਕ 22-07-2026
ਝਬਾਲ, 21 ਜੁਲਾਈ (ਸੁਖਦੇਵ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਛੱਪੜ ਦੀ ਜਗ੍ਹਾ ਉਪਰ ਨਾਜਾਇਜ਼ ਕਬਜ਼ਾ ਕਰਕੇ ਦੁਕਾਨਾਂ ਦੀ ਉਸਾਰੀ ਕਰਨ ਦੇ ਮਾਮਲੇ ਵਿਚ ਤਿੰਨ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਉਹ ਪਿੰਡ ਠੱਠਾ ਦਾ ਮੌਜੂਦਾ ਸਰਪੰਚ ਹੈ। ਪਿੰਡ ਠੱਠਾ ਵਿਖੇ ਛੱਪੜ ਦੇ ਰਕਬਾ ਤਕਰੀਬਨ ਇਕ ਕਨਾਲ ਜਿਸ ’ਤੇ ਗ੍ਰਾਮ ਪੰਚਾਇਤ ਠੱਠਾ ਦੀ ਮਾਲਕੀ ਹੈ। ਜਿਸ ਉਪਰ ਅੰਮ੍ਰਿਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ, ਜਰਮਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਸੰਤਾ ਸਿੰਘ ਵਾਸੀਆਨ ਠੱਠਾ ਵਲੋਂ ਗ੍ਰਾਮ ਪੰਚਾਇਤ ਦੀ ਜਗ੍ਹਾ ’ਤੇ ਨਾਜਾਇਜ਼ ਤੌਰ ’ਤੇ ਕਬਜ਼ਾ ਕਰਕੇ ਦੁਕਾਨਾਂ ਦੀ ਉਸਾਰੀ ਕਰ ਲਈ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਖੱਖ ਵਿਖੇ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਸੈਂਕੜੇ ਪਰਿਵਾਰ ‘ਆਪ’ ਅਤੇ ਅਕਾਲੀ ਦਲ ਛੱਡ ਕਾਂਗਰਸ ’ਚ ਸ਼ਾਮਿ... ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।