15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹੈਰੋਇਨ, ਡਰੱਗ ਮਨੀ ਅਤੇ 2 ਭਗੌੜਿਆਂ ਸਮੇਤ 9 ਵਿਅਕਤੀ ਗ੍ਰਿਫ਼ਤਾਰ- ਐੱਸ.ਐੱਸ.ਪੀ.ਲਾਂਬਾ

ਅਜੀਤ ਡੈਸਕ 22-07-2026
ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)—ਤਰਨਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਹੈਰੋਇਨ ਡਰੱਗ ਮਨੀ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਦਕਿ ਪੀ.ਓ.ਸਟਾਫ਼ ਤਰਨਤਾਰਨ ਦੀ ਪੁਲਿਸ ਨੇ 2 ਭਗੌੜਿਆਂ ਨੂੰ ਵੀ ਗਿ੍ਰਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦਸਿਆ ਕਿ ਐੱਸ.ਪੀ.(ਡੀ) ਰਿਪੁਤਪਨ ਸਿੰਘ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਥਾਣਾ ਵਲਟੋਹਾ ਪੁਲਿਸ ਨੇ ਗਸ਼ਤ ਦੌਰਾਨ ਸੁਖਦੇਵ ਸਿੰਘ ਵਾਸੀ ਵਲਟੋਹਾ, ਗੁਰਲਾਲ ਸਿੰਘ ਵਾਸੀ ਵਲਟੋਹਾ ਅਤੇ ਹੁਸਨਪ੍ਰੀਤ ਸਿੰਘ ਵਾਸੀ ਵਲਟੋਹਾ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਕੁੱਲ 36 ਗ੍ਰਾਮ ਹੈਰੋਇਨ ਅਤੇ₹1,100 ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਆ ਸਰਹਾਲੀ ਦੀ ਪੁਲਿਸ ਨੇ ਗਸ਼ਤ ਦੌਰਾਨ ਗੁਰਜੰਟ ਸਿੰਘ ਉਰਫ਼ ਕਾਲਾ ਵਾਸੀ ਪੱਤੀ ਖਾਸੇਕੀ ਸਰਹਾਲੀ, ਬਲਵੰਤ ਸਿੰਘ ਵਾਸੀ ਪੱਤੀ ਮੱਲੇਕੀ ਸਰਹਾਲੀ, ਅੰਮ੍ਰਿਤਪਾਲ ਸਿੰਘ ਵਾਸੀ ਭੱਠਲ ਭਾਈਕੇ ਅਤੇ ਜਸਨਪ੍ਰੀਤ ਸਿੰਘ ਵਾਸੀ ਭੱਠਲ ਭਾਈਕੇ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਕੁੱਲ 180 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸਦੇ ਨਾਲ ਹੀ ਥਾਣਾ ਸਰਹਾਲੀ ਪੁਲਿਸ ਨੇ ਕਾਰਵਾਈ ਕਰਦਿਆਂ ਨਾਕਾਬੰਦੀ ਦੌਰਾਨ ਗੁਰਵਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਦਲਜੀਤ ਸਿੰਘ ਅਤੇ ਗੁਰਲਾਲ ਸਿੰਘ ਵਾਸੀ ਪਿੰਡ ਢੋਟੀਆ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਕੰਡਾ ਅਤੇ 930 ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਪੀ.ਓ ਸਟਾਫ ਤਰਨ ਤਾਰਨ ਵਲੋਂ ਥਾਣਾ ਸਿਟੀ ਤਰਨ ਤਾਰਨ ਵਿਚ ਲੋੜੀਂਦੇ ਦੋ ਪੀ.ਓ ਜਸਪਾਲ ਸਿੰਘ ਉਰਫ ਘੁੱਗੀ ਪੁੱਤਰ ਸਰਵਨ ਸਿੰਘ, ਹਰਪਾਲ ਸਿੰਘ ਉਰਫ ਸ਼ਾਹ ਪੁੱਤਰ ਸਵਰਨ ਸਿੰਘ ਵਾਸੀ ਗਲੀ ਬਾਗੀ ਵਾਲੀ ਮੁਹੱਲਾ ਜੱਸੇਵਾਲ ਤਰਨ ਤਾਰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਤਿਆਰ- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਗਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਦਾ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਟਾਰਨੇਟ ਵਿਖੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।