15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕਿਸਾਨ ਵਿਰੋਧੀ ਟਰੇਡ ਡੀਲ ਖ਼ਿਲਾਫ਼ ਦਿੱਲੀ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਕਾਫਲਾ

ਅਜੀਤ ਡੈਸਕ 22-07-2026
ਚੋਹਲਾ ਸਾਹਿਬ, 21 ਜੁਲਾਈ (ਬਲਵਿੰਦਰ ਸਿੰਘ)–ਭਾਰਤ-ਅਮਰੀਕਾ ਦਰਮਿਆਨ ਹੋਣ ਜਾ ਰਹੀ ਕਥਿਤ ਕਿਸਾਨ ਵਿਰੋਧੀ ਟਰੇਡ ਡੀਲ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੇ ਵਿਸ਼ਾਲ ਕਿਸਾਨ-ਮਜ਼ਦੂਰ ਇਕੱਠ ਵਿਚ ਸ਼ਮੂਲੀਅਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਬਾਬਾ ਭਾਈ ਅਦਲੀ ਵਲੋਂ ਚੋਹਲਾ ਸਾਹਿਬ ਤੋਂ ਇਕ ਵੱਡਾ ਕਾਫਲਾ ਰਵਾਨਾ ਕੀਤਾ ਗਿਆ। ਇਹ ਕਾਫਲਾ ਜ਼ੋਨ ਪ੍ਰਧਾਨ ਨਰਿੰਦਰ ਸਿੰਘ ਪੱਖੋਂਪੁਰਾ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ। ਇਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਇਹ ਟਰੇਡ ਡੀਲ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਲਈ ਬਹੁਤ ਘਾਤਕ ਸਾਬਤ ਹੋਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਡੀਲ ਨਾਲ ਦੇਸ਼ ਦੀ ਖੇਤੀਬਾੜੀ ਅਤੇ ਮੰਡੀਕਰਨ ਪ੍ਰਣਾਲੀ ਕਾਰਪੋਰੇਟ ਘਰਾਣਿਆਂ ਦੇ ਪ੍ਰਭਾਵ ਹੇਠ ਆ ਜਾਵੇਗੀ, ਜਿਸ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਕਮਜ਼ੋਰ ਹੋਵੇਗੀ। ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਇਸ ਕਿਸਾਨ ਵਿਰੋਧੀ ਟਰੇਡ ਡੀਲ ਦਾ ਪੁਰਜ਼ੋਰ ਵਿਰੋਧ ਕਰਦੀ ਹੈ ਅਤੇ ਕੇਂਦਰ ਸਰਕਾਰ ਤੋਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦੀ ਹੈ। ਉਨ੍ਹਾਂ ਦੱਸਿਆ ਕਿ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਪੰਜਾਬ ਸਮੇਤ ਦੇਸ਼ ਭਰ ਤੋਂ ਕਿਸਾਨ ਜਥੇਬੰਦੀਆਂ ਅਤੇ ਖੇਤ ਮਜ਼ਦੂਰ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਇਸ ਡੀਲ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨਗੇ। ਇਸ ਮੌਕੇ ਮਨਜੀਤ ਸਿੰਘ ਕਰਮੂੰਵਾਲਾ, ਰਣਜੀਤ ਸਿੰਘ ਧੁੰਨ, ਮੰਨਾ ਸਿੰਘ ਘੜਕਾ, ਕਸ਼ਮੀਰ ਸਿੰਘ ਰਾਣੀਵਲਾਹ, ਬਲਦੇਵ ਸਿੰਘ ਮੁੰਡਾ ਪਿੰਡ, ਹਰਜਿੰਦਰ ਸਿੰਘ ਚੰਬਾ, ਅਰਸ਼ਦੀਪ ਸਿੰਘ ਚੋਹਲਾ, ਮੁਖਤਿਆਰ ਸਿੰਘ ਪੱਖੋਂਪੁਰਾ, ਨਿਸ਼ਾਨ ਸਿੰਘ ਬ੍ਰਹਮਪੁਰਾ, ਜਗਦੀਪ ਸਿੰਘ ਰਤੋਕੇ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਦੇਸ਼ ਦਾ ਸਿੱਖਿਆ ਮੰਤਰੀ ਅਸਤੀਫ਼ਾ ਦੇਵੇ - ਗੋਹਲਵੜ, ਪੱਖੋਕੇ ਅਗਲੀ ਖ਼ਬਰ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਤਿਆਰ- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।