ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ’ਤੇ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਹਵੇਲੀਆ ਨਜ਼ਦੀਕ ਨਾਕਾਬੰਦੀ ਦੌਰਾਨ ਕਾਬਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੀਆਂਪੁਰ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀਸਮੇਤ ਗਸ਼ਤ ਦੌਰਾਨ ਰੋਬੀ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਸੰਘੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਪੁਲਿਸਪਾਰਟੀ ਸਮੇਤ ਪੁੱਲ ਸੂਆ ਡਲੀਰੀ ਤੋਂ ਸ਼ੱਕ ਦੇ ਅਧਾਰ ’ਤੇ ਜੋਬਨ ਸਿੰਘ ਉਰਫ ਮੁਨਸ਼ੀ ਪੁੱਤਰ ਚਰਨਜੀਤ ਸਿੰਘ ਅਤੇ ਜੁਗਰਾਜ ਸਿੰਘ ਉਰਫ ਯੂਵੀ ਪੁੱਤਰ ਸ਼ਿੰਦਾ ਸਿੰਘ ਵਾਸੀਅਨ ਬਾਸਰਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਮਨਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮੱਖੀ ਕਲਾਂ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ
ਅਜੀਤ ਡੈਸਕ
23-07-2026