03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਦਾਤਰ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖਮੀ

ਅਜੀਤ ਡੈਸਕ 23-07-2026
aਮੀਆਂਵਿੰਡ, 22 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਦਾਤਰ ਨਾਲ ਹਮਲਾ ਕਰਕੇ ਇਕ ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਵੈਰੋਂਵਾਲ ਵਿਖੇ ਸੁਬੇਗ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕਾਜੀਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਤੇ ਉਸਦੇ ਲੜਕੇ ਖੇਤੀਬਾੜੀ ਦਾ ਕੰਮ ਕਰਦੇ ਹਨ। ਉਹ ਕਰੀਬ 16 ਕਿੱਲੇ ਜ਼ਮੀਨ ਗੁਰਲਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਤੱਖਤੂਚੱਕ ਪਾਸੋਂ ਕਰੀਬ 2 ਸਾਲ ਪਹਿਲਾਂ ਠੇਕੇ ’ਤੇ ਲਈ ਹੋਈ ਹੈ ਅਤੇ ਉਨ੍ਹਾਂ ਨਾਲ ਲੱਗਦੀ ਜ਼ਮੀਨ ਉਨ੍ਹਾਂ ਦੇ ਪਿੰਡ ਦੇ ਹੀ ਪਰਮਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਕਾਜੀਵਾਲ ਨੇ ਕਰੀਬ 14 ਕਿੱਲੇ ਪ੍ਰਿੰਸ ਨਾਮ ਦੇ ਲੜਕੇ ਵਾਸੀ ਤੱਖਤੂਚੱਕ ਪਾਸੋਂ ਬੈਅ ਖਰੀਦ ਕੀਤੀ ਹੈ। ਉਸ ਨੇ ਆਪਣੀ ਜ਼ਮੀਨ ਦੇ ਕੁਝ ਹਿੱਸੇ ਵਿਚ ਸਬਜ਼ੀ ਤੇ ਬਾਕੀ ਝੋਨਾ ਲਗਾਇਆ ਹੋਇਆ ਹੈ। 10 ਜੁਲਾਈ ਨੂੰ ਉਹ ਅਤੇ ਉਸ ਦਾ ਲੜਕਾ ਜਗਰੂਪ ਸਿੰਘ ਆਪਣੀ ਸਬਜ਼ੀ ਦੀ ਗੁਢਾਈ ਕਰ ਰਹੇ ਸੀ ਤਾਂ ਉਸ ਨੇ ਆਪਣੇ ਲੜਕੇ ਨੂੰ ਮੋਟਰ ਤੋਂ ਪਾਣੀ ਲਿਆਉਣ ਨੂੰ ਕਿਹਾ। ਉਸਦਾ ਲੜਕਾ ਪਾਣੀ ਲਾਉਣ ਚਲਾ ਗਿਆ ਤਾਂ ਉਸ ਸਮੇਂ ਪਰਮਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਕਾਜੀਵਾਲ ਅਤੇ ਉਸਦਾ ਸਹੁਰਾ ਸੁਖਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਧਾਰੜ ਆਏ ਜਿਨ੍ਹਾਂ ਦੇ ਹੱਥਾਂ ਵਿਚ ਹਥਿਆਰ ਸਨ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਦਾਤਰ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਰੌਲਾ ਸੁਣ ਕੇ ਉਸਦਾ ਲੜਕਾ ਵੀ ਉਥੇ ਆ ਗਿਆ, ਜਿਸ ਨੂੰ ਦੇਖ ਕੇ ਉਕਤ ਵਿਅਕਤੀ ਉਥੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵੰਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਆਖਿਰ ਕਦੋਂ ਬਣੇਗਾ ਜੰਡਿਆਲਾ ਰੋਡ ’ਤੇ ਬਣੇ ਰੇਲਵੇ ਫਾਟਕ ਉਪਰ ਪੁਲ ਅਗਲੀ ਖ਼ਬਰ ਜੇਲ੍ਹ ’ਚੋਂ ਹਵਾਲਾਤੀਆਂ ਪਾਸੋ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।