03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗੰਡੀਵਿੰਡ ਦੇ ਸ਼ਮਸ਼ਾਨ ਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 23-07-2026
ਝਬਾਲ, 22 ਜੁਲਾਈ (ਸੁਖਦੇਵ ਸਿੰਘ)-ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗੰਡੀਵਿੰਡ ਦੇ ਸ਼ਮਸ਼ਾਨਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਪ੍ਰਿੰਸਦੀਪ ਸਿੰਘ ਪੁੱਤਰ ਜਿਊਣ ਸਿੰਘ ਵਾਸੀ ਸਰਾਏ ਅਮਾਨਤ ਖਾਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪ੍ਰਿੰਸਦੀਪ ਸਿੰਘ (24) ਨਸ਼ੇ ਕਰਨ ਦਾ ਆਦੀ ਸੀ। ਬੀਤੀ ਸ਼ਾਮ ਉਹ ਘਰੋਂ ਬਾਹਰ ਗਿਆ, ਪਰ ਮੁੜ ਵਾਪਸ ਨਹੀਂ ਆਇਆ। ਸਵੇਰ ਵੇਲੇ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਦੱਸਿਆ ਕਿ ਉਸ ਦੀ ਲਾਸ਼ ਗੰਡੀਵਿੰਡ ਦੇ ਸ਼ਮਸ਼ਾਨਘਾਟ ਦੇ ਨੇੜੇ ਪਈ ਹੋਈ ਹੈ। ਮ੍ਰਿਤਕ ਦੇ ਨੇੜੇ ਸਰਿੰਜ ਅਤੇ ਸੂਈ ਵੀ ਪਈ ਹੋਈ ਸੀ। ਮੌਕੇ ’ਤੇ ਪੁੱਜੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡਾਂ ਦੇ ਸ਼ਮਸ਼ਾਨਘਾਟ ਅਤੇ ਖੰਡਰ ਇਮਾਰਤਾਂ ਨਸ਼ੇੜੀਆਂ ਦੇ ਅੱਡੇ ਬਣ ਚੁੱਕੇ ਹਨ। ਦਿਨ-ਦਿਹਾੜੇ ਉੱਥੇ ਨੌਜਵਾਨ ਟੋਲੀਆਂ ਬਣਾ ਕੇ ਨਸ਼ਾ ਕਰਦੇ ਵੇਖੇ ਜਾ ਸਕਦੇ ਹਨ। ਸ਼ਮਸ਼ਾਨਘਾਟ ਵਿਚ ਥਾਂ-ਥਾਂ ਸਰਿੰਜਾਂ ਅਤੇ ਨਸ਼ੇ ਦੇ ਖਾਲੀ ਪੱਤੇ ਖਿੱਲਰੇ ਪਏ ਹਨ, ਜਿਸ ਕਾਰਨ ਸਸਕਾਰ ਲਈ ਆਉਣ ਵਾਲੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕੇ ਦੇ ਮੁਹਤਬਰ ਵਿਅਕਤੀਆਂ ਨੇ ਸ਼ਮਸ਼ਾਨਘਾਟਾਂ ਅਤੇ ਸੁੰਨਸਾਨ ਥਾਵਾਂ ’ਤੇ ਪੁਲਿਸ ਗਸ਼ਤ ਵਧਾਉਣ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ।
ਪਿਛਲੀ ਖ਼ਬਰ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਐਸ.ਐਚ.ਓ. ਖਾਲੜਾ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਪਿੰਡ ਕੱਲ੍ਹਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।