03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਐਸ.ਐਚ.ਓ. ਖਾਲੜਾ ਦਾ ਚਾਰਜ ਸੰਭਾਲਿਆ

ਅਜੀਤ ਡੈਸਕ 23-07-2026
ਖਾਲੜਾ, 22 ਜੁਲਾਈ (ਜੱਜਪਾਲ ਸਿੰਘ ਜੱਜ)-ਥਾਣਾ ਸਰਾਏ ਅਮਾਨਤ ਖਾਂ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਥਾਣਾ ਖਾਲੜਾ ਦੇ ਐਸ.ਐਚ.ਓ. ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕੋਈ ਵੀ ਵਿਅਕਤੀ ਜੋ ਜੁਰਮ ਕਰੇਗਾ, ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਕਿਸੇ ਵੀ ਗਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਾਰਡਰ ਪਾਰ ਤੋਂ ਹੁੰਦੀ ਤਸਕਰੀ ਨੂੰ ਰੋਕਣ ਲਈ ਗਸ਼ਤ ਵਧਾਈ ਗਈ ਹੈ ਅਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਜਾ ਰਹੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਅਤੇ ਸੱਚੀ ਇਤਲਾਹ ਦੇਣ, ਤਾਂ ਜੋ ਜੁਰਮ ਨੂੰ ਨੱਥ ਪਾਈ ਜਾ ਸਕੇ। ਇਸ ਮੌਕੇ ਮੁੱਖ ਮੁਣਸ਼ੀ ਰਾਜਬੀਰ ਸਿੰਘ, ਗੁਰਵਿੰਦਰ ਸਿੰਘ ਗਿੱਲ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਕੇ.ਐਮ. ਨੇ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਸੇਰੋਂ ਟੋਲ ਪਲਾਜ਼ਾ ਟੋਲ ਮੁਕਤ ਕੀਤਾ ਅਗਲੀ ਖ਼ਬਰ ਗੰਡੀਵਿੰਡ ਦੇ ਸ਼ਮਸ਼ਾਨ ਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।