13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਐਸ.ਐਸ.ਪੀ. ਤਰਨ ਤਾਰਨ ਵਲੋਂ ਸਮਾਧਾਨ ਕੈਂਪ ਦਾ ਦੌਰਾ

ਅਜੀਤ ਡੈਸਕ 25-07-2026
ਤਰਨ ਤਾਰਨ, 24 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪੁਲਿਸ-ਪਬਲਿਕ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਦੇ ਸਾਰੇ ਪੁਲਿਸ ਥਾਣਿਆਂ ਵਿਚ ‘ਸਮਾਧਾਨ ਕੈਂਪ’ ਲਗਾਏ ਗਏ। ਇਸੇ ਲੜੀ ਤਹਿਤ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਨਗਰ ਕੌਂਸਲ ਤਰਨ ਤਾਰਨ ਵਿਖੇ ਥਾਣਾ ਸਿਟੀ ਤਰਨ ਤਾਰਨ ਵਲੋਂ ਲਗਾਏ ਗਏ ਸਮਾਧਾਨ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਖੁਦ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਅਤੇ ਨਿਰਪੱਖ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਕਿਹਾ ਕਿ ਸਮਾਧਾਨ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਇਕ ਅਜਿਹਾ ਮੰਚ ਪ੍ਰਦਾਨ ਕਰਨਾ ਹੈ, ਜਿੱਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ, ਪਾਰਦਰਸ਼ੀ ਅਤੇ ਕਾਨੂੰਨ ਅਨੁਸਾਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਜਾਇਜ਼ ਸ਼ਿਕਾਇਤ ਦਾ ਨਿਰਧਾਰਿਤ ਸਮੇਂ ਵਿਚ ਨਿਪਟਾਰਾ ਕਰਨਾ ਤਰਨ ਤਾਰਨ ਪੁਲਿਸ ਦੀ ਪ੍ਰਾਥਮਿਕਤਾ ਹੈ। ਕੈਂਪ ਦੌਰਾਨ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ। ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਸੰਬੰਧੀ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰਨ। ਤਰਨ ਤਾਰਨ ਪੁਲਿਸ ਹਮੇਸ਼ਾ ਲੋਕਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ - ਕੁਲਦੀਪ ਸਿੰਘ ਔਲਖ ਅਗਲੀ ਖ਼ਬਰ ਸੰਧੂ ਦੀ ਅਗਵਾਈ ਹੇਠ ਪਿੰਡ ਪੰਡੋਰੀ ਹਸਨ ਵਿਖੇ ਠੇਕੇਦਾਰ ਦਵਿੰਦਰ ਸਿੰਘ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।