14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪਿੰਡ ਲੁਹਾਰ ਵਿਖੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੀ ਲੋਕ ਮਿਲਣੀ

ਅਜੀਤ ਡੈਸਕ 27-07-2026

ਫਤਿਆਬਾਦ, 26 ਜੁਲਾਈ (ਹਰਵਿੰਦਰ ਸਿੰਘ ਧੂੰਦਾ)—ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਲੁਹਾਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਸਰਪੰਚ ਜੱਸਾ ਸਿੰਘ ਦੇ ਗ੍ਰਹਿ ਵਿਖੇ ਸਮੁੱਚੀ ਪੰਚਾਇਤ ਤੇ ਹੋਰ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਹਨ । ਇਸ ਲਈ ਦਿਨ ਬ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਹੋਰ ਵਧਦਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੰਨ ਬਿੰਨ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਿਧਾਇਕ ਲਾਲਪੁਰਾ ਵਲੋਂ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਗਹੁ ਨਾਲ ਸੁਣਿਆ। ਜਿਨ੍ਹਾਂ ਵਿਚ ਕੁਝ ਮੁਸ਼ਕਿਲਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਗਿਆ। ਇਸ ਸਮੇਂ ਦੌਰਾਨ ਮੌਜੂਦ ਪਿੰਡ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵਲੋਂ ਚਲਾਈ ਗਈ ਮਾਵਾਂ–ਧੀਆਂ ਸਤਿਕਾਰ ਯੋਜਨਾ ਅਤੇ ਹੋਰ ਚੱਲ ਰਹੇ ਵਿਕਾਸ ਦੇ ਕਾਰਜਾਂ ਦੀ ਰੱਜ ਕੇ ਪ੍ਰਸੰਸਾ ਕੀਤੀ ਗਈ ।

ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਰਕਾਰ ਵਲੋਂ ਪੰਜਾਬ ’ਚ 10 ਲੱਖ ਨਵੇਂ ਰਾਸ਼ਨ ਬਣਾਏ ਜਾ ਰਹੇ - ਵਿਧਾਇਕ ਧੁੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।