03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਪ੍ਰੇਸ਼ਨ ਪ੍ਰਹਾਰ-4 ਤਹਿਤ ਜ਼ਿਲ੍ਹੇ ਭਰ ਵਿਚ ਕੀਤੀ ਗਈ ਛਾਪੇਮਾਰੀ—ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 28-07-2026
ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)—ਡੀ.ਜੀ.ਪੀ.ਗੌਰਵ ਯਾਦਵ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਡੀ.ਆਈ.ਜੀ.ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਦੀ ਅਗਵਾਈ ਵਿਚ ਤਰਨ ਤਾਰਨ ਪੁਲਿਸ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਉਪਰ ਵਾਰ ‘ਆਪ੍ਰੇਸ਼ਨ ਪ੍ਰਹਾਰ-4’ ਚਲਾਇਆ ਗਿਆ ਅਤੇ ਜ਼ਿਲ੍ਹੇ ਭਰ ਵਿਚ ਵੱਡੀ ਗਿਣਤੀ ਵਿਚ ਇਸ ਆਪ੍ਰੇਸ਼ਨ ਵਿਚ ਤਾਇਨਾਤ ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਵਲੋਂ ਛਾਪੇਮਾਰੀਆਂ ਕੀਤੀਆਂ ਗਈਆਂ ਅਤੇ ਵੱਡੀ ਪੱਧਰ ’ਤੇ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਵੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੈਂਗਸਟਰਾਂ ਅਤੇ ਨਸ਼ਾਂ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਆਪ੍ਰੇਸ਼ਨ ਪ੍ਰਹਾਰ-4 ਸ਼ੁਰੂ ਕੀਤਾ ਗਿਆ, ਜਿਸ ਵਿਚ 26 ਗਜਟਿਡ ਅਫਸਰ, 10 ਐੱਸ.ਪੀ., 16 ਡੀ.ਐੱਸ.ਪੀਜ਼, 1200 ਵੱਖ-ਵੱਖ ਰੈਂਕ ਦੇ ਪੁਲਿਸ ਅਫਸਰ, ਜਵਾਨ ਤੋਂ ਇਲਾਵਾ ਵਾਧੂ ਫੋਰਸ ਵੀ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਛਾਪੇਮਾਰੀ ਲਈ 100 ਦੇ ਕਰੀਬ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵਲੋਂ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਇਲਾਕੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ 100 ਦੇ ਕਰੀਬ ਸ਼ੱਕੀ ਵਿਅਕਤੀ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਕੇ ਉਨ੍ਹਾਂ ਪਾਸੋ ਪੁੱਛਗਿੱਛ ਕੀਤੀ ਗਈ ਹੈ, ਜਿਨ੍ਹਾਂ ਪਾਸੋਂ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕਿਆਂ ਵਿਚ ਨਸ਼ਾ ਤਸਕਰੀ ਦੀਆਂ ਪੁਲਿਸ ਨੂੰ ਸੂਚਨਾ ਮਿਲਦੀਆਂ ਸਨ, ਉਨ੍ਹਾਂ ਇਲਾਕਿਆਂ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਵਾਦ ਨਾਲ ਜੁੜੇ ਲੋਕਾਂ ਦੇ ਘਰਾਂ ਦੀ ਪੁਲਿਸ ਟੀਮਾਂ ਵਲੋਂ ਬਾਰੀਕੀ ਨਾਲ ਤਲਾਸ਼ੀ ਲਈ ਗਈ, ਜਿਸ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਜਿਹੜੇ ਵੀ ਵਿਅਕਤੀ ਇਸ ਕੰਮ ਨਾਲ ਜੁੜੇ ਹੋਏ ਹਨ ਉਨ੍ਹਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਹ ਕੰਮ ਬੰਦ ਕਰ ਦੇਣ ਜਾਂ ਪੁਲਿਸ ਦੀ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਵੱਖ-ਵੱਖ ਟੀ-ਪੁਆਇੰਟਾਂ ਉਪਰ ਰਾਤ ਅਤੇ ਦਿਨ ਸਮੇਂ ਚੈਕਿੰਗ ਜਾਰੀ ਰਹਿੰਦੀ ਹੈ ਅਤੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਸੰਬੰਧੀ ਪੁਲਿਸ ਨੂੰ ਸੂਚਨਾ ਦੇਣ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਉਪਰ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ.(ਐੱਚ) ਮਨਿੰਦਰ ਸਿੰਘ, ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ, ਡੀ.ਐੱਸ.ਪੀ.ਸਿਟੀ ਸੁਖਬੀਰ ਸਿੰਘ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓ, ਪੁਲਿਸ ਚੌਂਕੀਆਂ ਦੇ ਇੰਚਾਰਜ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਮਾਣੋਚਾਹਲ ਵਿਖੇ ਕਈ ਪਰਿਵਾਰਾਂ ਨੇ ਕੀਤੀ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਗੋਇੰਦਵਾਲ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।