ਫਤਿਆਬਾਦ, 27 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਤੁੜ ਵਿਖੇ ਜਥੇਦਾਰ ਮੋਹਣ ਸਿੰਘ ਤੁੜ ਦੀ ਸਾਲਾਨਾ ਬਰਸੀ ਜੋ 30 ਜੁਲਾਈ ਨੂੰ ਸ਼ਰਧਾ ਨਾਲ ਮਨਾਈ ਜਾ ਰਹੀ ਹੈ, ਉਸ ਦੇ ਸੰਬੰਧ ਵਿਚ ਤਰਨਾ ਦਲ ਦੇ ਮੌਜੂਦਾ ਜਥੇਦਾਰ ਵਲੋਂ ਜਥੇਦਾਰ ਮੋਹਣ ਸਿੰਘ ਤੁੜ ਦੀ ਯਾਦਗਾਰ ਵਿਖੇ ਨਿਯੁਕਤ ਕੀਤੇ ਗਏ ਬਾਬਾ ਸਰਬਜੀਤ ਸਿੰਘ ਕੱਲਾ, ਜੋ ਕਿ ਨਗਰ ਤੁੜ ਵਿਖੇ ਜਥੇ. ਮੋਹਨ ਸਿੰਘ ਤੁੜ ਦੀ ਯਾਦਗਾਰ ਦੀ ਸੇਵਾ ਨਿਭਾਅ ਰਹੇ ਹਨ, ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਮੌਕੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਹਰਭਜਨ ਸਿੰਘ ਤੁੜ ਪੋਤਰਾ ਜਥੇ ਮੋਹਣ ਸਿੰਘ ਤੁੜ ਨੇ ਦੱਸਿਆ ਕਿ ਇਸ ਸੰਬੰਧ ਵਿਚ 30 ਜੁਲਾਈ ਨੂੰ ਜਥੇਦਾਰ ਤੁੜ ਦੀ ਯਾਦਗਾਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਦਰਬਾਰ ਵਿਖੇ ਹੋਵੇਗਾ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਤੋ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਜਥੇਦਾਰ ਮੋਹਣ ਸਿੰਘ ਤੁੜ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਜ਼ਿਕਰਯੋਗ ਹੈ ਕਿ ਸ਼ਰਧਾਂਜਲੀ ਸਮਾਗਮ ਦੌਰਾਨ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਵੀ ਸ਼ਮੂਲੀਅਤ ਕਰਨਗੇ।