15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕਮਿਊਨਿਟੀ ਹੈਲਥ ਅਫ਼ਸਰ ਜਗਪ੍ਰੀਤ ਕੌਰ ਨੂੰ ਨਿੱਘੀ ਵਿਦਾਇਗੀ ਦਿੱਤੀ

ਅਜੀਤ ਡੈਸਕ 29-07-2026
ਝਬਾਲ, 28 ਜੁਲਾਈ (ਸੁਖਦੇਵ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਕਸੇਲ ਅਧੀਨ ਚੱਲ ਰਹੇ ਹੈਲਥ ਐਂਡ ਵੈਲਨੈੱਸ ਸੈਂਟਰ ਨੌਸ਼ਹਿਰਾ ਢਾਲਾ ਵਿਖੇ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰ ਜਗਪ੍ਰੀਤ ਕੌਰ ਦੇ ਤਬਾਦਲੇ ਮੌਕੇ ਸਮੂਹ ਸਟਾਫ ਵਲੋਂ ਨਿੱਘੀ ਵਿਦਾਇਗੀ ਪਾਰਟੀ ਕੀਤੀ ਗਈ । ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਅਮਿਤਾ ਸੋਂਧੀ ਨੇ ਸੀ.ਐਚ.ਓ. ਜਗਪ੍ਰੀਤ ਕੌਰ ਵਲੋਂ ਇਮਾਨਦਾਰੀ ਨਾਲ ਨਿਭਾਈਆਂ ਬੇਦਾਗ ਸੇਵਾਵਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਦਿੱਤੀਆਂ ਸੇਵਾਵਾਂ ਹਮੇਸ਼ਾਂ ਯਾਦ ਰੱਖੀਆਂ ਜਾਣਗੀਆਂ । ਇਸ ਮੌਕੇ ਸਟਾਫ਼ ਵਲੋਂ ਜਗਪ੍ਰੀਤ ਕੌਰ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੀ.ਐਚ.ਓ. ਜਗਪ੍ਰੀਤ ਕੌਰ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੌਂਧੀ ਸਮੇਤ ਸਟਾਫ਼ ਵਲੋਂ ਦਿੱਤੇ ਗਏ ਮਾਨ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਅਮਨਦੀਪ ਸਿੰਘ, ਡਾ. ਸ਼ਰਨਜੀਤ ਸਿੰਘ, ਪਵਨਪ੍ਰੀਤ ਕੌਰ, ਰਜਨਦੀਪ ਕੌਰ, ਨਵਦੀਪ ਕੌਰ, ਨਵਨੀਤ ਕੌਰ, ਰਮਿੰਦਰ ਕੌਰ, ਕਰਮਜੀਤ ਕੌਰ, ਕੁਲਬੀਰ ਕੌਰ, ਪਰਮਜੀਤ ਕੌਰ ਅਤੇ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਕੰਜਿਊਮਰ ਫੋਰਮ ਵਲੋਂ ਸਿਵਲ ਸਰਜਨ ਡਾ. ਸੰਦੀਪ ਧਵਨ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਵਲੋਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦਾ ਵਿਰੋਧ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।