15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੀਰੀ-ਪੀਰੀ ਦਿਵਸ ਨੂੰ ਸਮਰਿਪਤ ਖ਼ਾਲਸਾ ਮਾਰਚ ਗੁਰਦੁਆਰਾ ਸੇਵਕਪੁਰੀ ਵਿਖੇ ਪਹੁੰਚਿਆ

ਅਜੀਤ ਡੈਸਕ 29-07-2026
ਸਰਹਾਲੀ ਕਲਾਂ, 28 ਜੁਲਾਈ (ਅਜੈ ਸਿੰਘ ਹੁੰਦਲ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਖਾਲਸਾ ਮਾਰਚ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਬਾਉਲੀ ਸਾਹਿਬ ਤੋਂ ਪੂਰੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਰਵਾਨਾ ਹੋਇਆ। ਖਾਲਸਾ ਮਾਰਚ ਦੇ ਗੁਰਦੁਆਰਾ ਸੇਵਕਪੁਰੀ ਸਾਹਿਬ ਪਿੰਡ ਸੁਹਾਵਾ ਵਿਖੇ ਪਹੁੰਚਣ ’ਤੇ ਮੌਜੂਦਾ ਮੁਖੀ ਕਾਰ ਸੇਵਾ ਸਰਹਾਲੀ ਸਾਹਿਬ ਦੇ ਸੰਚਾਲਕ ਸੰਤ ਬਾਬਾ ਘੋਲਾ ਸਿੰਘ, ਮੁੱਖ ਜਥੇਦਾਰ ਸੰਤ ਬਾਬਾ ਗੁਰਨਾਮ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਵਲੋਂ ਖਾਲਸਾ ਮਾਰਚ ’ਤੇ ਫੁੱਲਾਂ ਦੀ ਵਰਖਾ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਖਾਲਸਾ ਮਾਰਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ’ਚ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਵੀ ਆਪਣੇ ਸਾਥੀਆਂ ਸਮੇਤ ਖਾਲਸਾ ਮਾਰਚ ਵਿਚ ਪਹੁੰਚੇ ਅਤੇ ਸੰਗਤਾਂ ਨਾਲ ਹਾਜ਼ਰੀ ਭਰੀ। ਖਾਲਸਾ ਮਾਰਚ ਦੇ ਸਵਾਗਤ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ। ਜਥੇਦਾਰ ਸਾਹਿਬ ਸਿੰਘ ਜਥੇਦਾਰ ਚਰਨਜੀਤ ਸਿੰਘ, ਭਾਈ ਗੁਰਮੀਤ ਸਿੰਘ, ਗਿਆਨੀ ਸਤਬੀਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਯੁਵਰਾਜ ਸਿੰਘ, ਭਾਈ ਗੁਰਪਾਲ ਸਿੰਘ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਸਾਂਝੇ ਫਰੰਟ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਅਬਦੁੱਲ ਹਮੀਦ ਤੇ ਸਾਥੀਆਂ ਦੀ ਯਾਦ ’ਚ ਬਣਨ ਵਾਲਾ ਸੀ-ਪਾਈਟ ਸਿਖਲਾਈ ਕੇਂਦਰ ਕਦੋਂ ਬਣੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।