03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 20 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 30-07-2026
ਤਰਨ ਤਾਰਨ, 29 ਜੁਲਾਈ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 20 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੋ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਪੁਲਿਸ ਨੇ ਭੱਡਾ ਪੰਡੋਰੀ ਰਣ ਸਿੰਘ ਤੋਂ ਰੇਖਾ ਪਤਨੀ ਧਰਵਿੰਦਰ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਅਤੇ 48 ਹਜ਼ਾਰ ਦੀ ਨਗਦੀ ਬਰਾਮਦ ਕੀਤੀ ਹੈ ਜਦਕਿ ਉਸ ਦਾ ਪਤੀ ਧਵਿੰਦਰ ਸਿੰਘ ਫ਼ਰਾਰ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਜਮਸਤਪੁਰ ਰੋਡ ਰੋਹੀ ਕੰਡਾ ਤਰਨਤਾਰਨ ਤੋਂ ਰੋਬਿਨ ਸਿੰਘ ਪੁੱਤਰ ਮੰਗਤ ਰਾਮ ਵਾਸੀ ਨੂਰਦੀ ਚੌਂਕ ਤਰਨ ਤਾਰਨ, ਸੂਰਜ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮੁਹੱਲਾ ਨੂਰਦੀ ਗਲੀ ਭਗਤ ਨਾਮਦੇਵ ਵਾਲੀ ਤਰਨਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 14 ਗ੍ਰਾਮ ਹੈਰੋਇਨ, 1 ਇਲੈਕਟ੍ਰੋਨਿਕ ਕੰਡਾ ਅਤੇ 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਪੁਲਿਸ ਨੇ ਦਾਣਾ ਮੰਡੀ ਗੋਇੰਦਵਾਲ ਤੋਂ ਪ੍ਰਭਜੋਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਧੂੰਦਾ, ਹਰਦੇਵ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਧੂੰਦਾ, ਸ਼ਰਨਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮੁਹੱਲਾ ਅਕਬਰਪੁਰਾ ਗੋਇੰਦਵਾਲ, ਗੁਰਜੰਟ ਸਿੰਘ ਪੁੱਤਰ ਬਖਤੌਰ ਸਿੰਘ ਵਾਸੀ ਫੇਸ 2 ਗੋਇੰਦਵਾਲ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਪਿੰਡ ਗੋਰਖਾ ਤੋਂ ਅਰਸ਼ਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਵਾਂ, ਭੁਪਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਗੁਲਾਲੀਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਪੁਲਿਸ ਨੇ ਪਿੰਡ ਵਲਟੋਹਾ ਦੀਆਂ ਮੜੀਆ ਤੋਂ ਸੁਖਵਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਲਵਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਲਖਬੀਰ ਸਿੰਘ ਪੁੱਤਰ ਕਾਲਾ ਸਿੰਘ ਵਾਸੀਆਨ ਭਿੱਖੀਵਿੰਡ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੀ ਪੁਲਿਸਨੇ ਗਸ਼ਤ ਦੌਰਾਨ ਦਾਣਾ ਮੰਡੀ ਸਰਹਾਲੀ ਤੋਂ ਜਗਰੋਸ਼ਨ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਢੋਟੀਆਂ, ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੇਰੋਂ ਨੂੰ 6 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰ ਲਿਆ ਹੈ। ਥਾਣਾ ਸਿਟੀ ਪੱਟੀ ਪੁਲਿਸ ਨੇ ਨਾਖਾਂ ਵਾਲਾ ਬਾਗ ਕੁੱਲਾ ਰੋਡ ਪੱਟੀ ਤੋਂ ਰਾਹੁਲ ਪੁੱਤਰ ਹੀਰਾ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 21 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਪੁਲਿਸ ਨੇ ਰੋਹੀ ਪੁੱਲ ਪਿੰਡ ਸਰਹਾਲੀ ਮੰਡ ਤੋਂ ਭੱਲਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਰਹਾਲੀ ਮੰਡ ਦੇ ਘਰ ਛਾਪੇਮਾਰੀ ਦੌਰਾਨ ਉਥੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਰੋਹਿਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਤੂਤ ਦੇ ਘਰ ਛਾਪੇਮਾਰੀ ਦੌਰਾਨ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਖਾਲੜਾ ਪੁਲਿਸ ਨੇ ਜਗਰੂਪ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਡੱਲ ਦੇ ਘਰ ਛਾਪੇਮਾਰੀ ਦੌਰਾਨ ਉਥੋਂ 100 ਲੀਟਰ ਲਾਹਣ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਜਗੂਰਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮਾੜੀ ਗੌੜ ਸਿੰਘ ਦੇ ਘਰ ਛਾਪੇਮਾਰੀ ਦੌਰਾਨ ਉਥੋਂ 30 ਲੀਟਰ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਭੁਪਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬ੍ਰਹਮਪੁਰਾ, ਗੁਰਭਾਗ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਰੱਤੋਕੇ ਦੇ ਘਰ ਛਾਪੇਮਾਰੀ ਦੌਰਾਨ ਉਥੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਤਹਿਸੀਲ ਬਾਜ਼ਾਰ ਖੇਮਕਰਨ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਦੁਕਾਨਦਾਰ ਪੇ੍ਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।