04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਲਿਆ ਜਾਇਜ਼ਾ

ਅਜੀਤ ਡੈਸਕ 30-07-2026
ਤਰਨ ਤਾਰਨ, 29 ਜੁਲਾਈ (ਹਰਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਜ਼ਿਲ੍ਹੇ ਭਰ ਵਿਚ 6.50 ਲੱਖ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ । ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਭਰ ਵਿਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਾਜਨਤਕ ਥਾਵਾਂ ’ਤੇ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਗੁਰੂ ਰਵਿਦਾਸ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਵਿਚ ਅਪਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਏਗਾ । ਇਸ ਮੌਕੇ ਡੀ.ਐਫ.ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ, ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਿੰਦਾ ਫਤਿਆਬਾਦ ਵਲੋਂ ਪ੍ਰਧਾਨ ਧਾਮੀ ਨੂੰ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 20 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।