04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਭਿੰਦਾ ਫਤਿਆਬਾਦ ਵਲੋਂ ਪ੍ਰਧਾਨ ਧਾਮੀ ਨੂੰ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ

ਅਜੀਤ ਡੈਸਕ 30-07-2026
ਫਤਿਆਬਾਦ, 29 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਫਤਿਆਬਾਦ ਨੇ ਸਾਥੀਆਂ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਫਤਿਆਬਾਦ ਦੀਆ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਇਤਿਹਾਸਕ ਨਗਰ ਦੇ ਲੋਕਾਂ ਨੇ ਹਮੇਸ਼ਾਂ ਅੱਗੇ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸੁਰਿੰਦਰ ਸਿੰਘ ਛਿੰਦਾ ਬਲਾਕ ਸੰਮਤੀ ਮੈਂਬਰ, ਪ੍ਰਮਜੀਤ ਸਿੰਘ ਦਿਉਲ, ਰਤਨ ਸਿੰਘ ਦਿਓਲ ਅਤੇ ਹੋਰ ਸ਼ਾਮਿਲ ਸਨ।
ਪਿਛਲੀ ਖ਼ਬਰ ਖਡੂਰ ਸਾਹਿਬ ਦੇ ਅਕਾਲੀ ਦਲ (ਬ) ਦੇ ਵਰਕਰਾਂ ਵਲੋਂ ਬਿੱਲਾ ਸੇਰੋਂ ਦਾ ਸਨਮਾਨ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।