04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਚੋਰੀ ਦੀ ਐਕਟਿਵਾ ਸਮੇਤ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 30-07-2026
ਤਰਨ ਤਾਰਨ, 29 ਜੁਲਾਈ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੀ ਐਕਟਿਵਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਰੇਲਵੇ ਫਾਟਕ ਗੋਇੰਦਵਾਲ ਬਾਈਪਾਸ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹਰਪਾਲ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਤਰਨ ਤਾਰਨ ਅਤੇ ਦਲਬੀਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮੁਹੱਲਾ ਗੋਕਲਪੁਰਾ ਤਰਨ ਤਾਰਨ ਚੋਰੀ ਦੇ ਮੋਟਰਸਾਈਕਲ ਅੱਗੇ ਵੇਚਣ ਦਾ ਧੰਦਾ ਕਰਦੇ ਹਨ। ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ ਤਾਂ ਤੁਰੰਤ ਉਨ੍ਹਾਂ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰ ਤੋਂ ਇਕ ਐਕਟਿਵਾ ’ਤੇ ਸਵਾਰ ਹੋ ਕੇ ਆ ਰਹੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਉਸ ਦੇ ਕਾਗਜ ਪੱਤਰ ਪੁੱਛੇ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਅਤੇ ਐਕਟਿਵਾ ਚੋਰੀ ਦਾ ਨਿਕਲਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਬਣਾਉਣਾ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ– ਡੀ. ਸੀ. ਅਗਲੀ ਖ਼ਬਰ ਖਡੂਰ ਸਾਹਿਬ ਹਲਕੇ ਦੇ ਪਿੰਡਾਂ ਦੇ ਚੌਕੀਦਾਰਾਂ ਨੇ ਭਾਜਪਾ ਆਗੂ ਰਮਨਦੀਪ ਭਰੋਵਾਲ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।