04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਬਣਾਉਣਾ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ– ਡੀ. ਸੀ.

ਅਜੀਤ ਡੈਸਕ 30-07-2026
ਤਰਨ ਤਾਰਨ, 29 ਜੁਲਾਈ (ਇਕਬਾਲ ਸਿੰਘ ਸੋਢੀ)–ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਬਣਾਉਣਾ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਦੀ ਘਰ-ਘਰ ਪੱਧਰ ‘ਤੇ ਛਾਂਟ ਨੂੰ ਅਪਣਾਉਣ, ਪਲਾਸਟਿਕ ਦੀ ਬੇਲੋੜੀ ਵਰਤੋਂ ਤੋਂ ਗੁਰੇਜ਼ ਕਰਨ, ਪਾਣੀ ਦੀ ਹਰ ਬੂੰਦ ਦੀ ਕਦਰ ਕਰਨ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਫ਼ਾਈ ਅਤੇ ਜਲ ਸੰਭਾਲ ਮੁਹਿੰਮਾਂ ਵਿਚ ਵੱਧ ਤੋਂ ਵੱਧ ਭਾਗੀਦਾਰੀ ਕਰਕੇ ਜ਼ਿਲ੍ਹਾ ਤਰਨ ਤਾਰਨ ਨੂੰ ਸਵੱਛ, ਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਜ਼ਿਲ੍ਹਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪਿੰਡਾਂ ਵਿਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਠੋਸ ਕੂੜਾ ਪ੍ਰਬੰਧਨ, ਪਲਾਸਟਿਕ ਕੂੜਾ ਪ੍ਰਬੰਧਨ ਅਤੇ ਜਲ ਸ਼ਕਤੀ ਅਭਿਆਨ ‘ਕੈਚ ਦ ਰੇਨ’ ਅਧੀਨ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਾਈਨ ਵਿਭਾਗਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪਿੰਡਾਂ ਦੇ ਸਰਪੰਚਾਂ, ਗ੍ਰਾਮ ਪੰਚਾਇਤ ਮੈਂਬਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ, ਸਵੈ-ਸਹਾਇਤਾ ਸਮੂਹਾਂ, ਸਕੂਲੀ ਵਿਦਿਆਰਥੀਆਂ ਅਤੇ ਆਮ ਪਿੰਡ ਵਾਸੀਆਂ ਨੂੰ ਸਫ਼ਾਈ, ਵਾਤਾਵਰਣ ਸੁਰੱਖਿਆ ਅਤੇ ਜਲ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ ਤਹਿਤ ਸਰਹੱਦੀ ਏਰੀਏ ’ਚ ਸਪੈਸ਼ਲ ਮੁਹਿੰਮ ਚਲਾਈ- ਐਸ.ਐਸ.ਪੀ. ਸੁਰਿੰਦਰ ਲਾਂਬਾ ਅਗਲੀ ਖ਼ਬਰ ਚੋਰੀ ਦੀ ਐਕਟਿਵਾ ਸਮੇਤ 2 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।