ਫਤਿਆਬਾਦ, 29 ਜੁਲਾਈ (ਹਰਵਿੰਦਰ ਸਿੰਘ ਧੂੰਦਾ)–ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਰਾਜਨੀਤਕ ਸਰਗਰਮੀਆਂ ਤੇਜ਼ ਹੋ ਰਹੀਆਂ ਹਨ, ਉੱਥੇ ਹੀ ਹਲਕਾ ਖਡੂਰ ਸਾਹਿਬ ਤੋਂ ਇਲਾਕੇ ਦੀ ਮੰਨੀ ਪ੍ਰਮੰਨੀ ਸ਼ਖ਼ਸੀਅਤ ਪ੍ਰੋ.ਹਰਪ੍ਰੀਤ ਸਿੰਘ ਕੋਟ ਮੁਹੰਮਦ ਬੁਲਾਰਾ ਪੰਜਾਬ ਆਮ ਆਦਮੀ ਪਾਰਟੀ ਦਾ ਲੋਕਾਂ ਦੇ ਨਾਲ ਲਗਾਤਾਰ ਮੀਟਿੰਗਾਂ ਰਾਹੀਂ ਅਤੇ ਹਰੇਕ ਦੇ ਦੁੱਖ ਸੁੱਖ ਵਿਚ ਹਮੇਸ਼ਾ ਹਾਜ਼ਰ ਰਹਿਣਾ ਲਗਾਤਾਰ ਦਸ ਬਾਰਾਂ ਸਾਲ ਤੋਂ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਲੋਕਪ੍ਰਿਅਤਾ ਦਿਨੋ ਦਿਨ ਵੱਧ ਰਹੀ ਹੈ। ਪਿੰਡ ਜਾਮਾਰਾਏ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ, ਸਿੱਖਿਆ ਖੇਤਰ ਵਿਚ, ਸਿਹਤ ਖੇਤਰ ਵਿੱਚ,ਦਸ ਲੱਖ ਸਿਹਤ ਯੋਜਨਾ, ਮਾਵਾਂ-ਧੀਆਂ ਸਤਿਕਾਰ ਯੋਜਨਾ, ਰਾਸ਼ਨ ਕਾਰਡ ਬਣਾਉਣਾ, ਆਦਿ ਸਾਰੀਆਂ ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿਤੀਆਂ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਾਉਣਾ ਹੀ ਸਾਡੀ ਟੀਮ ਦੀ ਜ਼ਿੰਮੇਵਾਰੀ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਪਹਿਲ ਹੈ। ਇਸ ਮੌਕੇ ਕੇਵਲ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਸੋਨੂੰ ਸਿੰਘ, ਤਜਿੰਦਰ ਸਿੰਘ ਬੌਬੀ, ਬਿਕਰਮਜੀਤ ਸਿੰਘ, ਜਸਪਾਲ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਰਣਦੀਪ ਸਿੰਘ ,ਦਲਜੀਤ ਸਿੰਘ, ਸ਼ਿੰਦਾ ਸਿੰਘ, ਦਲਜੀਤ ਸਿੰਘ, ਹਰਦੀਪ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ, ਬਲਕਾਰ ਸਿੰਘ ਆਦਿ ਸਾਥੀ ਹਾਜ਼ਰ ਸਨ।