05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਤਰੁਣ ਜੋਸ਼ੀ ਨੇ ਐੱਨ.ਐੱਚ.ਆਰ.ਸੀ. ਮੈਂਬਰ ਪ੍ਰਿਯੰਕ ਕਾਨੂੰਨਗੋ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 30-07-2026
ਤਰਨ ਤਾਰਨ, 29 ਜੁਲਾਈ (ਪਰਮਜੀਤ ਜੋਸ਼ੀ)– ਪੰਜਾਬ ਦੇ ਨੌਜਵਾਨਾਂ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਸਕੱਤਰ ਤਰੁਣ ਜੋਸ਼ੀ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਆਯੋਗ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂਥ ਸਾਥੀਆਂ ਸਮੇਤ ਹੋਈ ਮੁਲਾਕਾਤ ਦੌਰਾਨ ਨੌਜਵਾਨਾਂ ਦੀ ਭਾਗੀਦਾਰੀ, ਸਮਾਜਿਕ ਜ਼ਿੰਮੇਵਾਰੀਆਂ ਅਤੇ ਲੋਕ-ਹਿਤ ਨਾਲ ਜੁੜੇ ਕਈ ਵਿਸ਼ਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਤਰੁਣ ਜੋਸ਼ੀ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ, ਚੁਣੌਤੀਆਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਭੂਮਿਕਾ ਨਾਲ ਜੁੜੇ ਮੁੱਦੇ ਵੀ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ, ਮੌਕੇ ਅਤੇ ਜ਼ਿੰਮੇਵਾਰੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਦੌਰਾਨ ਨੌਜਵਾਨਾਂ ਨੂੰ ਲੋਕ-ਹਿਤ ਦੇ ਕੰਮਾਂ ਨਾਲ ਜੋੜਨ, ਸਮਾਜਿਕ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਦੀ ਰਚਨਾਤਮਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਤਰੁਣ ਜੋਸ਼ੀ ਨੇ ਕਿਹਾ ਕਿ ਪ੍ਰਿਯੰਕ ਕਾਨੂੰਨਗੋ ਨਾਲ ਇਹ ਮੁਲਾਕਾਤ ਬਹੁਤ ਹੀ ਸਾਰਥਕ, ਗਿਆਨਵਰਧਕ ਅਤੇ ਪ੍ਰੇਰਣਾਦਾਇਕ ਰਹੀ, ਜਿਸ ਨਾਲ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਨਵੀਂ ਦਿਸ਼ਾ ਮਿਲੀ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ’ਚ ਸੀ.ਬੀ.ਈ. ਦਿਵਸ ਮਨਾਇਆ ਅਗਲੀ ਖ਼ਬਰ ਪਹਿਲਵਾਨੀ ਦੇ ਅਖਾੜੇ ਤੋਂ ਸਿਆਸਤ ਦੇ ਰਣ ’ਚ ਉੱਤਰੇ ਜਸਕਵਰ ਸਿੰਘ ਜੱਸਾ ਪੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।