05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ’ਚ ਸੀ.ਬੀ.ਈ. ਦਿਵਸ ਮਨਾਇਆ

ਅਜੀਤ ਡੈਸਕ 30-07-2026
ਤਰਨ ਤਾਰਨ, 29 ਜੁਲਾਈ (ਹਰਿੰਦਰ ਸਿੰਘ)–ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਆਂਗਣਵਾੜੀ ਕੇਂਦਰਾਂ ਵਿਚ ਸਮੁਦਾਇ ਆਧਾਰਿਤ ਸਮਾਗਮ (ਸੀ.ਬੀ.ਈ) ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿਚ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਤਾਵਾਂ, ਕਿਸ਼ੋਰੀਆਂ ਅਤੇ ਆਮ ਲੋਕਾਂ ਨਾਲ ਜਾਗਰੂਕਤਾ ਸੈਸ਼ਨ ਆਯੋਜਿਤ ਕੀਤੇ ਗਏ। ਉਨ੍ਹਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਵਰਕਰਾਂ ਵਲੋਂ ਨਸ਼ਾ ਮੁਕਤੀ ਸਬੰਧੀ ਸਹੁੰ ਵੀ ਚੁਕਵਾਈ ਗਈ ਅਤੇ ਹਾਜ਼ਰ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਬੱਚਿਆਂ ਨੂੰ ਚੰਗੇ ਸੰਸਕਾਰ ਦੇਣ ਅਤੇ ਨਸ਼ਾ-ਮੁਕਤ ਸਮਾਜ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਪੋਸ਼ਣ, ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਅਤੇ ਮਾਤਾ-ਬਾਲ ਸਿਹਤ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਪ੍ਰਿਆ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ ਅਤੇ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪੁਲਿਸ ਲਾਈਨ ਗਰਾਊਂਡ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ- ਡਾ. ਆਦਿੱਤਿਆ ਸ਼ਰਮਾ ਅਗਲੀ ਖ਼ਬਰ ਤਰੁਣ ਜੋਸ਼ੀ ਨੇ ਐੱਨ.ਐੱਚ.ਆਰ.ਸੀ. ਮੈਂਬਰ ਪ੍ਰਿਯੰਕ ਕਾਨੂੰਨਗੋ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।