05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਰ੍ਹਦੇ ਮੀਂਹ ’ਚ ਵੀ ਸੇਰੋਂ ਖੰਡ ਮਿੱਲ ਮੋਰਚਾ ਜਾਰੀ

ਅਜੀਤ ਡੈਸਕ 30-07-2026
ਨੌਸ਼ਹਿਰਾ ਪੰਨੂੰਆਂ, 29 ਜੁਲਾਈ (ਦੀਪਕ ਮੈਣੀ)- ਸੇਰੋਂ ਖੰਡ ਮਿੱਲ ਮੋਰਚੇ ਦੇ 70ਵੇਂ ਦਿਨ ਅੱਜ ਵਰ੍ਹਦੇ ਮੀਂਹ ਵਿਚ ਵੀ ਕਾਫ਼ੀ ਗਿਣਤੀ ’ਚ ਕਿਸਾਨ ਧਰਨੇ ’ਤੇ ਬੈਠੇ ਰਹੇ । ਇਸ ਮੌਕੇ ਕਿਸਾਨ ਆਗੂਆਂ ਦਵਿੰਦਰ ਸੋਹਲ, ਹਰਜਿੰਦਰ ਸਿੰਘ ਟਾਂਡਾ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂੰ, ਹਰਭਜਨ ਸਿੰਘ ਚੂਸਲੇਵੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਵਾਅਦਾ ਯਾਦ ਕਰਕੇ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਇਸੇ ਸੇਰੋਂ ਖੰਡ ਮਿੱਲ ਦੀ ਜ਼ਮੀਨ ’ਤੇ ਰੈਲੀ ਕਰਨ ਸਮੇਂ ਵਾਅਦਾ ਕੀਤਾ ਸੀ ਕਿ ਇਸ ਮਿੱਲ ਨੂੰ ਮੁੜ ਚਾਲੂ ਕੀਤਾ ਜਾਵੇਗਾ, ਪਰ ਹੁਣ ਇਸ ਮਿੱਲ ਦੀ ਜ਼ਮੀਨ ਕਲੋਨੀਆਂ ਤੇ ਹੋਰ ਕੰਮਾਂ ਲਈ ਤਬਦੀਲ ਕਰ ਦਿੱਤੀ ਗਈ ਹੈ । ਜਦੋਂਕਿ ਇਸ ਵਿਚ ਕਿਸਾਨਾਂ ਦਾ 60 ਫੀਸਦੀ ਹਿੱਸਾ ਹੈ। ਉਨ੍ਹਾਂ ਨੂੰ ਪੁੱਛਿਆ ਹੀ ਨਹੀਂ ਗਿਆ । ਉਨ੍ਹਾਂ ਕਿਹਾ ਕਿ ਇਹ ਮਿੱਲ ਕਦੇ ਘਾਟੇਵੰਦਾ ਧੰਦਾ ਨਹੀਂ ਸੀ ਤੇ ਨਾ ਹੀ ਅੱਗੇ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਠੀਕ ਨੀਤੀ ਤਹਿਤ ਸ਼ੂਗਰਫੈਡ ਨੂੰ ਸੇਰੋਂ ਖੰਡ ਮਿੱਲ ਮੁੜ ਚਾਲੂ ਕਰਨ ਲਈ ਤਿਆਰ ਕਰੇ । ਇਸ ਮੌਕੇ ਸਰਵ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਵਿਸ਼ਾਲਦੀਪ ਸਿੰਘ ਵਲਟੋਹਾ, ਜੱਸਾ ਸਿੰਘ ਕੱਦਗਿੱਲ, ਜਸਬੀਰ ਸਿੰਘ ਨਿੱਜਰਪੁਰਾ, ਸੁਖਬਾਜ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਗੰਡੀਵਿੰਡ, ਕੁਲਬੀਰ ਸਿੰਘ, ਰਾਜੇਸ਼ ਕੰਬੋਅ, ਸੁਖਚੈਨ ਸਿੰਘ ਸਰਹਾਲੀ, ਸਤਨਾਮ ਸਿੰਘ, ਜੀਵਨ ਸਿੰਘ, ਨਿਰਵੈਰ ਸਿੰਘ, ਰਾਜਬੀਰ ਸਿੰਘ, ਹਰਪ੍ਰੀਤ ਸਿੰਘ, ਹਰਪਾਲ ਸਿੰਘ, ਗੁਰਸੇਵਕ ਸਿੰਘ, ਰਣਜੀਤ ਸਿੰਘ ਕੋਟਲੀ , ਦਾਰਾ ਸਿੰਘ, ਕਸ਼ਮੀਰ ਸਿੰਘ ਸੇਰੋਂ, ਬਲਦੇਵ ਸਿੰਘ ਸੇਰੋਂ, ਬਾਬਾ ਮਹਿੰਦਰ ਸਿੰਘ ਵੇਈਂਪੂਈਂ ਸਮੇਤ ਕਈ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਖੇਤੀ ਵਿਭਿੰਨਤਾ ਤਹਿਤ ਖੁੰਬਾਂ ਦੀ ਕਾਸ਼ਤ ਸੰਬੰਧੀ ਤਰਨ ਤਾਰਨ ਦੇ ਕਿਸਾਨਾਂ ਦਾ ਅੰਤਰਰਾਜੀ ਦੌਰਾ ਅਗਲੀ ਖ਼ਬਰ ਅੱਡਾ ਝਬਾਲ ਵਿਖੇ ਅੰਮ੍ਰਿਤਸਰ-ਖੇਮਕਰਨ ਮੁੱਖ ਮਾਰਗ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਬਣਿਆ ਛੱਪੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।