02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਆਪ੍ਰੇਸ਼ਨ ਪ੍ਰਹਾਰ-4 ਤਹਿਤ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਛਾਪੇਮਾਰੀ

ਅਜੀਤ ਡੈਸਕ 31-07-2026
ਤਰਨ ਤਾਰਨ, 30 ਜੁਲਾਈ (ਹਰਿੰਦਰ ਸਿੰਘ)-ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਨੇਹਦੀਪ ਸ਼ਰਮਾ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਦੀ ਨਿਗਰਾਨੀ ਹੇਠ ਜ਼ਿਲ੍ਹਾ ਤਰਨ ਤਾਰਨ ਪੁੁਲਿਸ ਵਲੋਂ ਨਸ਼ਿਆਂ, ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ‘ਆਪਰੇਸ਼ਨ ਪ੍ਰਹਾਰ-4 ਚਲਾਇਆ ਗਿਆ, ਜੋ ਕਿ ਚੌਥੇ ਦਿਨ ਵੀ ਜਾਰੀ ਰਿਹਾ। ਆਪਰੇਸ਼ਨ ਦੀ ਅਗਵਾਈ ਕਰ ਰਹੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ-4 ਤਹਿਤ ਜ਼ਿਲ੍ਹੇ ਵਿਚ 26 ਗਜ਼ਟਡ ਅਫਸਰਾਂ ਤੋਂ ਇਲਾਵਾ 110 ਤੋਂ ਵੱਧ ਪੁਲਿਸ ਦੀਆਂ ਟੀਮਾਂ ਜਿਨ੍ਹਾਂ ਵਿਚ 1200 ਪੁਲਿਸ ਮੁਲਾਜ਼ਮ ਤਾਇਨਾਤ ਹਨ, ਉਨ੍ਹਾਂ ਵਲੋਂ ਨਸ਼ਾ ਤਸਕਰਾਂ, ਸਰਹੱਦ ਪਾਰ ਤਸਕਰਾਂ, ਗੈਂਗਸਟਰਾਂ, ਭਗੌੜੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਸਹਾਰਾ ਦੇਣ ਵਾਲੇ ਪੂਰੇ ਨੈੱਟਵਰਕ ਨੂੰ ਤੋੜਨਾ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡਾਂ ਅਤੇ ਨਸ਼ਾ ਪ੍ਰਭਾਵਿਤ ਹਾਟਸਪਾਟ ਇਲਾਕਿਆਂ ਵਿਚ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਲਗਪਗ ਜ਼ਿਲ੍ਹੇ ਭਰ ਦੇ 150 ਪਿੰਡਾਂ ਵਿਚ ਪੁਲਿਸ ਟੀਮਾਂ ਵਲੋਂ ਘਰ-ਘਰ ਜਾ ਕੇ ਤਲਾਸ਼ੀ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਕਿਹਾ ਕਿ ਬਾਰਡਰ ਨਾਲ ਲੱਗਦੇ ਪਿੰਡਾਂ ਵਿਚ ਪੁਲਿਸ ਟੀਮਾਂ ਵਲੋਂ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਸ਼ੱਕੀ ਵਿਅਕਤੀਆਂ, ਵਾਹਨਾਂ ਦੀ ਜਾਂਚ ਕਰਕੇ ਜ਼ਿਲ੍ਹੇ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਪੁਲਿਸ ਵਲੋਂ ਵੱਖ-ਵੱਖ ਟੀ-ਪੁਆਇੰਟਾਂ ਉਪਰ ਪੁਲਿਸ ਟੀਮਾਂ ਵਲੋਂ ਵਿਸ਼ੇਸ਼ ਨਾਕਾਬੰਦੀਆਂ ਕਰਕੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਆਪਣਾ ਇਹ ਧੰਦਾ ਬੰਦ ਕਰ ਦੇਣ ਨਹੀਂ ਤਾਂ ਪੁਲਿਸ ਦੀ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਸਾਥ ਦੇ ਕੇ ਪੁਲਿਸ ਦੀ ਮੁਹਿੰਮ ਨੂੰ ਕਾਮਯਾਬ ਕਰਨ ਅਤੇ ਨਸ਼ਾ ਤਸਕਰਾਂ ਸੰਬੰਧੀ ਪੁਲਿਸ ਨੂੰ ਸੂਚਨਾ ਦੇਣ। ਇਸ ਮੌਕੇ ਵੱਖ-ਵੱਖ ਸਬ ਡਵੀਜਨਾਂ ਦੇ ਡੀ.ਐੱਸ.ਪੀਜ਼, ਥਾਣਿਆਂ ਦੇ ਐੱਸ.ਐੱਚ.ਓ, ਚੌਂਕੀ ਇੰਚਾਰਜ ਤੋਂ ਇਲਾਵਾ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਬੰਦ ਦੌਰਾਨ ਤਰਨ ਤਾਰਨ ਸ਼ਹਿਰ ਪੂਰਨ ਤੌਰ ’ਤੇ ਰਿਹਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।