02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ਵਿਚ ਹੋਏ ਸ਼ਾਮਿਲ

ਅਜੀਤ ਡੈਸਕ 31-07-2026
ਮੀਆਂਵਿੰਡ, 30 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਗਗੜੇਵਾਲ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਕਈ ਪਰਿਵਾਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਸ਼ਰਨਬੀਰ ਸਿੰਘ ਹੁੰਦਲ ਦੇ ਗ੍ਰਹਿ ਵਿਖੇ ਹੋਏ ਇਕੱਠ ਮੌਕੇ ਪੁੱਜੇ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਮੁਹਤਬਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਦਿਲਪ੍ਰੀਤ ਸਿੰਘ ਕਾਲਾ, ਸ਼ਰਨਬੀਰ ਸਿੰਘ ਹੁੰਦਲ, ਖੁਸ਼ਪਾਲ ਸਿੰਘ ਗਿੱਲ, ਜੁਗਿੰਦਰ ਸਿੰਘ, ਸਾਬਕਾ ਮੈਂਬਰ ਸੁਖਦੇਵ ਸਿੰਘ, ਗੁਲਜ਼ਾਰ ਸਿੰਘ, ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੋਨਿਹਾਲ ਸਿੰਘ, ਸਮਜੀਤ ਸਿੰਘ, ਮਨਮੀਤ ਸਿੰਘ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਨਰਿੰਦਰ ਸਿੰਘ ਜਲਾਲਾਬਾਦ, ਸਰਪੰਚ ਪਰਮਜੀਤ ਸਿੰਘ ਭਲਾਈਪੁਰ, ਸਾਬਕਾ ਚੇਅਰਮੈਨ ਨਿਰਵੈਰ ਸਿੰਘ, ਸਾਬਕਾ ਸਰਪੰਚ ਨੌਬੀ ਗਿੱਲ, ਬਾਜ਼ ਭਲਾਈਪੁਰ, ਗੁਰਲਾਲ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਸੋਨੀ ਭਲਾਈਪੁਰ, ਸਰਪੰਚ ਗੁਰਮੁਖ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ, ਲਵਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 1 ਕਿੱਲੋ 17 ਗ੍ਰਾਮ ਹੈਰੋਇਨ ਅਤੇ 4 ਪਿਸਟਲਾਂ ਸਮੇਤ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਖਡੂਰ ਸਾਹਿਬ ਵਿਖੇ ਬੰਦ ਦਾ ਅਸਰ ਨਹੀਂ ਦਿਸਿਆ, ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।