02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਹਨ ਆਏ ਦਿਨ ਮੀਟਿੰਗਾਂ-ਬਾਜਵਾ, ਮੀਆਂਪੁਰ

ਅਜੀਤ ਡੈਸਕ 31-07-2026
ਤਰਨ ਤਾਰਨ, 30 ਜੁਲਾਈ (ਹਰਿੰਦਰ ਸਿੰਘ)-ਤਰਨ ਤਾਰਨ ਪਿੰਡ ਵੜਿੰਗ, ਮੋਹਨਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਵਿਸ਼ੇਸ਼ ਮੀਟਿੰਗ ਸਾਬਕਾ ਸਰਪੰਚ ਮਨਜਿੰਦਰ ਸਿੰਘ ਦੇ ਘਰ ਕੀਤੀ ਗਈ। ਇਸ ਮੀਟਿੰਗ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ, ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਦਲਜੀਤ ਸਿੰਘ ਬਾਜਵਾ ਆਪਣੀ ਟੀਮ ਸਹਿਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਪਾਰਟੀ ਆਗੂਆਂ ਨੇ ਇਸ ਤੋਂ ਪਹਿਲਾਂ ਸਰਪੰਚ ਦੇ ਘਰ ਰਖੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਇੰਚਾਰਜ ਦਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਆਪਣੀ ਵਰਕਰਾਂ ਨਾਲ ਮਿਲ ਕੇ ਆਏ ਦਿਨ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਆਗੂਆਂ ਦੇ ਨਾਲ ਦਿਨ-ਰਾਤ ਖੜੇ ਹਨ, ਉਨ੍ਹਾਂ ਨੂੰ ਜੋ ਵੀ ਸੇਵਾ ਦਿੱਤੀ ਗਈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਪਹੁੰਚੇ ਆਗੂਆਂ ਨੂੰ ਸਰਪੰਚ ਵਲੋਂ ਵਿਸ਼ੇਸ਼ ਤੌਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮਲ ਬਾਜਵਾ, ਪੀ.ਏ. ਬਲਜੀਤ ਸਿੰਘ, ਰੌਬਿਨ ਗਿੱਲ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਿਸਾਨ ਆਗੂ ਗੁਰਮੇਜ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।