02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਰੱਖੜ ਪੁੰਨਿਆਂ ਮੌਕੇ ਭਾਜਪਾ ਕਰੇਗੀ ਪਹਿਲੀ ਵਿਸ਼ਾਲ ਕਾਨਫ਼ਰੰਸ - ਸਾਬਕਾ ਸੰਸਦੀ ਸਕੱਤਰ ਮੰਨਾ

ਅਜੀਤ ਡੈਸਕ 31-07-2026
ਮੀਆਂਵਿੰਡ, 30 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਪਹਿਲੀ ‘ਤੇ ਵਿਸ਼ਾਲ ਕਾਨਫਰੰਸ ਕਰੇਗੀ। ਇਹ ਜਾਣਕਾਰੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਆਪਣੇ ਸਾਥੀਆਂ ਨਾਲ ਮੀਟਿੰਗ ਕਰਨ ਸਮੇਂ ਕਹੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਹੋਣ ਵਾਲੀ ਕਾਨਫਰੰਸ ਵਿੱਚ ਕੇਂਦਰ ਅਤੇ ਪੰਜਾਬ ਦੇ ਵੱਡੇ ਵੱਡੇ ਆਗੂ ਹਲਕੇ ਦੀ ਸੰਗਤ ਰੂਬਰੂ ਹੋਣਗੇ ਤੇ ਪੰਜਾਬ ਲਈ ਕੀਤੇ ਜਾ ਰਹੇ ਤੇ ਆਉਣ ਵਾਲੇ ਸਮੇਂ ਵਿਚ ਕਰਨ ਵਾਲੇ ਕੰਮਾਂ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਉਣਗੇ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਦੇ ਅਹੁਦੇਦਾਰਾਂ ਦੇ ਸਲਾਹ ਮਸ਼ਵਰੇ ਨਾਲ ਕਾਨਫਰੰਸ ਦੀਆਂ ਤਿਆਰੀਆਂ ਅੱਜ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਲਾਟ ਬਿਆਸ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਮਲੂਕ ਸਿੰਘ ਮੱਧ, ਬਲਜੀਤ ਬਿਆਸ, ਮਾਨ ਸਿੰਘ, ਲਖਬੀਰ ਸਿੰਘ, ਜਸ ਭੋਰਛੀ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ, ਹਰਭਜਨ ਸਿੰਘ ਮੀਆਂ ਵਿੰਡ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂ ਵਿੰਡ, ਦਲਜੀਤ ਸਿੰਘ ਭਿੰਡਰ, ਗਾਂਧੀ ਭਿੰਡਰ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਤੋਂ ਐਸ.ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਜਹਾਂਗੀਰ ਵੀ ਪਹੁੰਚੇ ਹੋਏ ਸਨ।
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ ਅਗਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।